05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਦੇਸ਼ ਭੇਜਣ ਦੇ ਨਾਂਅ ’ਤੇ ਵਿਅਕਤੀ ਨਾਲ 25 ਲੱਖ ਦੀ ਠੱਗੀ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਹਰੀਕੇ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਇਕ ਵਿਅਕਤੀ ਨਾਲ 25 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.

ਅਜੀਤ ਡੈਸਕ 05-09-2026
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਹਰੀਕੇ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਇਕ ਵਿਅਕਤੀ ਨਾਲ 25 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਗੁਰਤੇਜਬੀਰ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਹਰੀਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਸਾਹਿਬਾਜ ਖਆਨ ਪੁੱਤਰ ਅਨਵਰ ਖਾਨ ਵਾਸੀ ਜਿਤਵਾਲ ਕਲਾਂ ਜ਼ਿਲ੍ਹਾ ਸੰਗਰੂਰ ਵਲੋਂ ਉਸ ਨੂੰ ਵਿਦੇਸ਼ ਭੇਜਣ ਦੇ ਨਾਂਅ ’ਤੇ ਉਸ ਪਾਸੋਂ 25 ਲੱਖ ਰੁਪਏ ਲਐ ਕੇ ਉਸਨੂੰ ਵਿਦੇਸ਼ ਨਾ ਭੇਜ ਕੇ ਉਸ ਨਾਲ 25 ਲੱਖ ਦੀ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਪੱਟੀ ਵਲੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ’ਤੇ ਥਾਣਾ ਹਰੀਕੇ ਦੇ ਏ.ਐੱਸ.ਆਈ. ਸੁਖਦੇਵ ਸਿੰਘ ਵਲੋਂ ਸ਼ਹਿਬਾਜ ਖਾਨ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਉਸਦੀ ਗਿ੍ਰਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਸੰਘਰਸ਼ਾਂ ਦਾ ਕੀਤਾ ਐਲਾਨ 8 ਨੂੰ ਡੀ.ਸੀ. ਦਫ਼ਤਰ ਕੀਤਾ ਜਾਵੇਗਾ ਰੋਸ ਮੁਜ਼ਹਰਾ 12 ਸਤੰਬਰ ਨੂ... ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਈ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।