08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ’ਚ 5 ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ

ਸਠਿਆਲਾ, 7 ਸਤੰਬਰ (ਜਗੀਰ ਸਿੰਘ ਸਫਰੀ)-ਗੁਰਦੁਆਰਾ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਵਿਖੇ ਭਾਰਤ- ਪਾਕਿਸਤਾਨ ਦੀ ਜੰਗ 1965 ਵਿਚ ਸ਼ਹੀਦੇ ਹੋਏ ਸ਼ਹੀਦ ਬਾਬਾ ਮਿਲਖਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭ ਹੋ ਗਿਆ ਹੈ । ਇਸ ਬਾਰੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਨੇ ਦੱਸਿਆ ਕਿ ਸਲਾਨਾ ਜੋੜ ਮੇਲਾ 8 ਸਤੰਬਰ ਨੂੰ ਅੱਜ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 10 ਸਤੰਬਰ ਨੂੰ ਭੋਗ ਪਾਉਣ ਉਪਰੰਤ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਤੇ 12 ਸਤੰਬਰ ਨੂੰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਭੋਗ ਉਪਰੰਤ ਧਾਰਮਿਕ ਸਮਾਗਮ ਹੋਵੇਗਾ ਅਤੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਜੋੜ ਮੇਲੇ ਵਿੱਚ ਇਲਾਕੇ ਦੀ ਸੰਗਤ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਹੈ।

ਅਜੀਤ ਡੈਸਕ 08-09-2026
ਸਠਿਆਲਾ, 7 ਸਤੰਬਰ (ਜਗੀਰ ਸਿੰਘ ਸਫਰੀ)-ਗੁਰਦੁਆਰਾ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਵਿਖੇ ਭਾਰਤ- ਪਾਕਿਸਤਾਨ ਦੀ ਜੰਗ 1965 ਵਿਚ ਸ਼ਹੀਦੇ ਹੋਏ ਸ਼ਹੀਦ ਬਾਬਾ ਮਿਲਖਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭ ਹੋ ਗਿਆ ਹੈ । ਇਸ ਬਾਰੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਨੇ ਦੱਸਿਆ ਕਿ ਸਲਾਨਾ ਜੋੜ ਮੇਲਾ 8 ਸਤੰਬਰ ਨੂੰ ਅੱਜ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 10 ਸਤੰਬਰ ਨੂੰ ਭੋਗ ਪਾਉਣ ਉਪਰੰਤ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਤੇ 12 ਸਤੰਬਰ ਨੂੰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਭੋਗ ਉਪਰੰਤ ਧਾਰਮਿਕ ਸਮਾਗਮ ਹੋਵੇਗਾ ਅਤੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਜੋੜ ਮੇਲੇ ਵਿੱਚ ਇਲਾਕੇ ਦੀ ਸੰਗਤ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਤੇ ਮੁੱਖ ਗਿਆਨੀ ਬਾਬਾ ਕਰਤਾਰ ਸਿੰਘ, ਸਰਪੰਚ ਦਲਬੀਰ ਸਿੰਘ ਬੱਲ, ਲੰਗਰ ਇੰਚਾਰਜ ਦਿਲਬਾਗ ਸਿੰਘ, ਸਤਨਾਮ ਸਿੰਘ ਕਿਲਾ ਰਾਏਪੁਰ, ਜੋਗਾ ਸਿੰਘ, ਗੁਰਜੰਟ ਸਿੰਘ, ਦਿਲਪ੍ਰੀਤ ਸਿੰਘ, ਅਮਰਬੀਰ ਸਿੰਘ, ਗੁਰਸਾਹਿਬ ਸਿੰਘ, ਸੁਖਵਿੰਦਰ ਸਿੰਘ, ਮਾ: ਸੰਤਖ ਸਿੰਘ, ਮਨੋਹਰ ਸਿੰਘ, ਬਲਜੀਤ ਸਿੰਘ, ਮੈਂਬਰ ਅਮਨਦੀਪ ਸਿੰਘ, ਸੇਠ ਸਰਦੂਲ ਸਿੰਘ, ਸੁਖਜੀਤ ਸਿੰਘ ਸੀ.ਏ, ਗੁਰਪਾਲ ਸਿੰਘ,ਪ੍ਰਭਜੀਤ ਸਿੰਘ ਘੁੱਗਾ, ਤਰਸੇਮ ਸਿੰਘ ਰੁਮਾਣਾ, ਰਣਜੀਤ ਸਿੰਘ ਜੇ.ਈ, ਗੁਰਮੀਤ ਸਿੰਘ ਬੱਲ, , ਡਾ.ਬਲਦੇਵ ਸਿੰਘ, ਦਲਬੀਰ ਸਿੰਘ, ਤਰਣਜੀਤ ਸਿੰਘ ,ਸਤਬੀਰ ਸਿੰਘ ,ਫਲਵਿੰਦਰ ਸਿੰਘ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਹਾਂ ਮੈਂ ਵੀ ਮੋਹਨਜੀਤ ਸਿੰਘ ਹਾਂ’ : ਭਾਈ ਗੁਰਜੰਟ ਸਿੰਘ ਪੱਡੇਆਣਾ ਕਿਹਾ : ਮਰਦੇ ਦਮ ਤੱਕ ਨਸ਼ਿਆਂ ਦੇ ਖ਼ਿਲਾਫ਼ ਲੜਦਾ ਰ... ਅਗਲੀ ਖ਼ਬਰ ਸਪਰਿੰਗ ਬਰਡਜ਼ ਸਕੂਲ ਦੇ ਵਿਦਿਆਰਥੀਆਂ ਨੇ ਰਗਬੀ ਖੇਡਾਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।