10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕਿਡਜ਼ੀ ਸਕੂਲ ਦੇ ਬਾਹਰ ਮੁੜ ਗੋਲੀਆਂ ਚੱਲਣ ਨਾਲ ਸਹਿਮ

ਪੱਟੀ, 9 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਤੋਂ ਖੇਮਕਰਨ ਰੋਡ ’ਤੇ ਸਥਿਤ ਕਿਡਜ਼ੀ ਸਕੂਲ ਦੇ ਬਾਹਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਮੁੜ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਸਕੂਲ ਦੇ ਬਾਹਰ ਇਕ ਦਿਨ ਪਹਿਲਾਂ ਵੀ ਗੋਲੀਆਂ ਚਲਾਉਣ ਦੀ ਕੋਸ਼ਿਸ਼ ਹੋਣ ਦੀ ਗੱਲ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਲਗਾਤਾਰ ਦੋ ਦਿਨ ਵਾਪਰੀਆਂ ਘਟਨਾਵਾਂ ਨੇ ਸਕੂਲ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਅਜੀਤ ਡੈਸਕ 10-09-2026
ਪੱਟੀ, 9 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਤੋਂ ਖੇਮਕਰਨ ਰੋਡ ’ਤੇ ਸਥਿਤ ਕਿਡਜ਼ੀ ਸਕੂਲ ਦੇ ਬਾਹਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਮੁੜ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਸਕੂਲ ਦੇ ਬਾਹਰ ਇਕ ਦਿਨ ਪਹਿਲਾਂ ਵੀ ਗੋਲੀਆਂ ਚਲਾਉਣ ਦੀ ਕੋਸ਼ਿਸ਼ ਹੋਣ ਦੀ ਗੱਲ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਲਗਾਤਾਰ ਦੋ ਦਿਨ ਵਾਪਰੀਆਂ ਘਟਨਾਵਾਂ ਨੇ ਸਕੂਲ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਸਕੂਲ ਮੈਨੇਜ਼ਮੈਂਟ ਕਿਡਜ਼ੀ ਸਕੂਲ ਤੋਂ ਇਲਾਵਾ ਕੈਂਬਰਿਜ ਅਤੇ ਬ੍ਰਿਟਿਸ਼ ਸਕੂਲ ਵੀ ਚਲਾ ਰਹੇ ਹਨ। ਮੈਨੇਜਮੈਂਟ ਦਾ ਕਹਿਣਾ ਹੈ ਕਿ ਜੇਕਰ ਇਲਾਕੇ ਦੇ ਇਨ੍ਹਾਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੀ ਸੁਰੱਖਿਆ ਸਬੰਧੀ ਸ਼ਿਕਾਇਤ ’ਤੇ ਵੀ ਤੁਰੰਤ ਧਿਆਨ ਦਿਤਾ ਜਾਵੇ। ਕਿਡਜ਼ੀ ਸਕੂਲ ਵਿਚ ਛੋਟੀ ਉਮਰ ਦੇ ਬੱਚੇ ਸਿੱਖਿਆ ਹਾਸਲ ਕਰਦੇ ਹਨ। ਸਕੂਲ ਦੇ ਬਾਹਰ ਲਗਾਤਾਰ ਦੋ ਦਿਨ ਗੋਲੀਬਾਰੀ ਜਾਂ ਗੋਲੀ ਚਲਾਉਣ ਦੀ ਕੋਸ਼ਿਸ਼ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਬੱਚਿਆਂ ਦੇ ਮਾਪੇ ਚਿੰਤਤ ਨਜ਼ਰ ਆ ਰਹੇ ਹਨ। ਮਾਪਿਆਂ ਵਿਚ ਇਹ ਸਵਾਲ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਕੀ ਉਹ ਆਪਣੇ ਛੋਟੇ ਬੱਚਿਆਂ ਨੂੰ ਅਜਿਹੇ ਮਾਹੌਲ ਵਿਚ ਸਕੂਲ ਭੇਜਣ ਜਾਂ ਨਾ ਭੇਜਣ। ਇਸ ਸੰਬੰਧੀ ਡੀ.ਐਸ.ਪੀ. ਰਵੀ ਸ਼ੇਰ ਸਿੰਘ ਨਾਲ ਜਦ ਫੋਨ ’ਤੇ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਦੀ ਜਾਂਚ ਚੱਲ ਰਹੀ ਹੈ।
ਪਿਛਲੀ ਖ਼ਬਰ ਕਾਰ ਤੇ ਐਕਟਿਵਾ ਦੀ ਆਹਮੋ - ਸਾਹਮਣੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ, ਕਾਲਜ ਵਿਦਿਆਰਥਣ ਜ਼ਖ਼ਮੀ ਅਗਲੀ ਖ਼ਬਰ ਕੁਲਦੀਪ ਸਿੰਘ ਲਾਹੌਰੀਆ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਬਣਨ ’ਤੇ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।