10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ 3 ਵਿਅਕਤੀ 524 ਗ੍ਰਾਮ ਅਫ਼ੀਮ, 3 ਪਿਸਟਲਾਂ ਅਤੇ 1 ਡਰੋਨ ਸਮੇਤ ਗ੍ਰਿਫ਼ਤਾਰ

ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)—ਸੀ. ਆਈ.

ਕਾਬੂ ਮੁਲਜ਼ਮ ਸੀ.ਆਈ.ਏ.ਤਰਨ ਤਾਰਨ ਦੀ ਪੁਲਿਸ ਟੀਮ ਨਾਲ। ਤਸਵੀਰ - ਲਵਲੀ 10-09-2026
ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)—ਸੀ.ਆਈ.ਏ.ਸਟਾਫ ਤਰਨ ਤਾਰਨ ਦੀ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਪਾਸੋਂ 524 ਗ੍ਰਾਮ ਅਫੀਮ, 1 ਪਿਸਟਲ 45 ਬੋਰ ਸਮੇਤ ਮੈਗਜੀਨ, 1 ਪਿਸਟਲ 30 ਬੋਰ ਬਿਨਾ ਮੈਗਜੀਨ, 1 ਪਿਸਟਲ ਸਮੇਤ ਮੈਗਜੀਨ, 1 ਡਰੋਨ ਤੋਂ ਇਲਾਵਾ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਅਤੇ ਡੀ.ਐੱਸ.ਪੀ. ਅਤੁਲ ਸੋਨੀ ਭਿੱਖੀਵਿੰਡ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਤਰਨ ਤਾਰਨ ਵਲੋਂ ਨਸ਼ੇ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਟੀਮ ਭਿੱਖੀਵਿੰਡ, ਮਾੜੀਮੇਘਾ ਆਦਿ ਵੱਲ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿਚ ਗਸ਼ਤ ਕਰ ਰਹੀ ਸੀ। ਜਦ ਪੁਲਿਸ ਪਾਰਟੀ ਟੀ-ਪੁਆਇੰਟ ਬਹਿਕਾ ਮਾੜੀ ਮੇਘਾ ਵਿਖੇ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਉੱਪਰ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ। ਪੁਲਿਸ ਪਾਰਟੀ ਵਲੋਂ ਨੌਜਵਾਨਾਂ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਜਿਨ੍ਹਾਂ ਨੇ ਆਪਣਾ ਨਾਮ ਗੁਰਜੀਤ ਸਿੰਘ ਉਰਫ ਰਾਜੂ ਪੁੱਤਰ ਕਾਬਲ ਸਿੰਘ ਵਾਸੀ ਪੱਤੀ ਸੰਧੂ ਕੀ ਡਲੀਰੀ, ਸਿਮਰਨਜੀਤ ਸਿੰਘ ਉਰਫ ਕਾਕਾ ਪੁੱਤਰ ਲਖਬੀਰ ਸਿੰਘ ਵਾਸੀ ਪੱਤੀ ਮੰਦਰ ਵਾਲੀ ਮਾੜੀਮੇਘਾ ਅਤੇ ਗੁਰਜੰਟ ਸਿੰਘ ਉਰਫ ਭੋਲਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਤੀ ਬਾਬੇ ਬਾਲਮੀਕ ਵਾਲੀ ਮਾੜੀਮੇਘਾ ਦੱਸਿਆ। ਜਿਨ੍ਹਾਂ ਦੀ ਤਲਾਸ਼ੀ ਕਰਨ ’ਤੇ ਇਨ੍ਹਾਂ ਪਾਸੋ 524 ਗ੍ਰਾਮ ਅਫੀਮ, 3 ਪਿਸਟਲ ਸਮੇਤ 2 ਮੈਗਜੀਨ, 01 ਡਰੋਨ ਅਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਗਿਆ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖਿਲਾਫ ਥਾਣਾ ਖਾਲੜਾ ਵਿਖੇ ਅਸਲਾ ਐਕਟ, ਐੱਨ.ਡੀ.ਪੀ.ਐੱਸ. ਐਕਟ ਅਤੇ ਹੋਰ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਉਕਤ ਮੁਲਜ਼ਮ ਪਾਕਿਸਤਾਨ ਦੇ ਤਸਕਰਾਂ ਨਾਲ ਤਾਲਮੇਲ ਕਰਕੇ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾ ਦੀ ਤਸਕਰੀ ਕਰਦੇ ਸਨ ਅਤੇ ਵੱਖ-ਵੱਖ ਇਲਾਕਿਆਂ ਵਿਚ ਹਥਿਆਰਾਂ ਦੀ ਸਪਲਾਈ ਕਰਦੇ ਸਨ। ਤਰਨ ਤਾਰਨ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਬੜੀ ਮੁਸਤੈਦੀ ਨਾਲ ਕਾਬੂ ਕਰਕੇ ਇਨ੍ਹਾਂ ਹਥਿਆਰਾਂ ਨਾਲ ਹੋਣ ਵਾਲੀਆਂ ਟਾਰਗੇਟ ਕਿਲਿੰਗ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਬੀ.ਐੱਲ.ਓ. ਨੂੰ ਗਾਲਾਂ ਕੱਢਣ ਅਤੇ ਧਮਕੀਆਂ ਦੇਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਦੀ ਪੋਲ ਗੁਲਜ਼ਾਰ ਸਿੰਘ ਮਾਮਲੇ ਨੇ ਖੋਲ੍ਹ ਕੇ ਰੱਖ ਦਿੱਤੀ - ਸੁਰਜੀਤ ਸਿੰਘ ਭੂਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।