10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

13 ਦੀ ਅਕਾਲੀ ਦਲ ਦੀ ਰੈਲੀ ਪਿਛਲੇ ਸਾਰੇ ਰਿਕਾਰਡਾਂ ਨੂੰ ਪਾਵੇਗੀ ਮਾਤ - ਰਮਨਦੀਪ ਕੌਰ, ਬਿੱਲਾ ਸ਼ੇਰੋਂ

ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਵਲੋਂ 13 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਵਿਚ ਪਹੁੰਚਣ ਲਈ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡਾਂ ਵਿਚ ਲੋਕਾਂ ਨਾਲ ਜਾ ਕੇ ਗੱਲ ਕਰਨ ਤੋਂ ਬਾਅਦ ਇਸ ਤਰ੍ਹਾਂ ਲੱਗ ਰਿਹਾ ਹੈ ਕਿ 13 ਸਤੰਬਰ ਦੀ ‘ਪੰਜਾਬ ਬਚਾਓ’ ਰੈਲੀ ਪਿਛਲੇ ਸਾਰੇ ਰਿਕਾਰਡਾਂ ਨੂੰ ਮਾਤ ਪਾ ਦੇਵੇਗੀ, ਕਿਉਂਕਿ ਲੋਕ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਹੋ ਚੁੱਕੇ ਹਨ।

ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ 10-09-2026
ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਵਲੋਂ 13 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਵਿਚ ਪਹੁੰਚਣ ਲਈ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡਾਂ ਵਿਚ ਲੋਕਾਂ ਨਾਲ ਜਾ ਕੇ ਗੱਲ ਕਰਨ ਤੋਂ ਬਾਅਦ ਇਸ ਤਰ੍ਹਾਂ ਲੱਗ ਰਿਹਾ ਹੈ ਕਿ 13 ਸਤੰਬਰ ਦੀ ‘ਪੰਜਾਬ ਬਚਾਓ’ ਰੈਲੀ ਪਿਛਲੇ ਸਾਰੇ ਰਿਕਾਰਡਾਂ ਨੂੰ ਮਾਤ ਪਾ ਦੇਵੇਗੀ, ਕਿਉਂਕਿ ਲੋਕ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਹੋ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਅਤੇ ਯੂਥ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜਿਥੇ ਅਕਾਲੀ ਦਲ ਦੀ ਲੀਡਰਸ਼ਿਪ ਪਹੁੰਚ ਰਹੀ ਹੈ, ਉਥੇ ਅਕਾਲੀ ਵਰਕਰਾਂ ਅਤੇ ਹਲਕਾ ਨਿਵਾਸੀਆਂ ਵਿਚ ਵੀ ਰੈਲੀ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਧੱਕੇਸ਼ਾਹੀਆਂ ਉਪਰ ਉਤਰ ਆਈ ਹੈ, ਉਥੇ ਪੰਜਾਬ ਦੇ ਲੋਕ ਵੀ ਉਨ੍ਹਾਂ ਦੀਆਂ ਧੱਕੇਸ਼ਾਹੀਆਂ ਦੇ ਖਿਲਾਫ ਮੈਦਾਨ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਸ ਹਲਕੇ ਦਾ ਜੋ ਸਰਬਪੱਖੀ ਵਿਕਾਸ ਹੋਇਆ ਹੈ, ਉਸ ਤੋਂ ਬਾਅਦ ਕੋਈ ਵੀ ਸਰਕਾਰ ਇਥੋਂ ਦਾ ਵਿਕਾਸ ਨਹੀਂ ਕਰਵਾ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ, ਕਿਉਂਕਿ ਲੋਕ ਫਿਰ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ। ਸਰਕਾਰ ਬਣਨ ’ਤੇ ਇਸ ਹਲਕੇ ਨੂੰ ਪਹਿਲਾਂ ਦੀ ਤਰ੍ਹਾਂ ਵਿਕਾਸ ਪੱਖੋ ਉਚਾਈਆਂ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਨੇ ਹਲਕਾ ਨਿਵਾਸੀਆਂ ਨੂੰ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ 13 ਦੀ ਗੋਇੰਦਵਾਲ ਸਾਹਿਬ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਬੰਨ੍ਹੇਗੀ ਅਕਾਲੀ ਸਰਕਾਰ ਦਾ ਮੁੱਢ - ਔਲਖ, ਅਗਲੀ ਖ਼ਬਰ ਬੀ.ਐੱਲ.ਓ. ਨੂੰ ਗਾਲਾਂ ਕੱਢਣ ਅਤੇ ਧਮਕੀਆਂ ਦੇਣ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।