10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭੁੱਲਰ ਪਿੰਡ ’ਚ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

ਤਰਨ ਤਾਰਨ 9 ਸਤੰਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੁੱਲਰ ਵਿਖੇ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ 37 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਭਰੋਵਾਲ ਵਲੋਂ ਭਾਜਪਾ ਦੇ ਪਟਕੇ ਪਾ ਕੇ ਪਾਰਟੀ ’ਚ ਜੀ ਆਇਆਂ ਕਿਹਾ ਗਿਆ।

ਅਜੀਤ ਡੈਸਕ 10-09-2026
ਤਰਨ ਤਾਰਨ 9 ਸਤੰਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੁੱਲਰ ਵਿਖੇ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ 37 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਭਰੋਵਾਲ ਵਲੋਂ ਭਾਜਪਾ ਦੇ ਪਟਕੇ ਪਾ ਕੇ ਪਾਰਟੀ ’ਚ ਜੀ ਆਇਆਂ ਕਿਹਾ ਗਿਆ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਚੁੱਕੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੇਸ਼ ਹਿੱਤੂ ਨੀਤੀਆਂ ਅਤੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਲੋਕਾਂ ਦਾ ਭਾਜਪਾ ’ਤੇ ਵਿਸ਼ਵਾਸ ਦਿਨੋ-ਦਿਨ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਖਡੂਰ ਸਾਹਿਬ ’ਚ ਹੋਰ ਵੀ ਵੱਡੇ ਪੱਧਰ ’ਤੇ ਸ਼ਮੂਲੀਅਤਾਂ ਹੋਣਗੀਆਂ ਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਅਸੀਂ ਰਮਨਦੀਪ ਸਿੰਘ ਭਰੋਵਾਲ ਦੀ ਇਮਾਨਦਾਰ ਅਤੇ ਸੇਵਾ ਭਾਵਨਾ ਵਾਲੀ ਸੋਚ ਤੋਂ ਪ੍ਰਭਾਵਿਤ ਹੋ ਕੇ ਬਿਨਾਂ ਕਿਸੇ ਸ਼ਰਤ ਤੋਂ ਭਾਜਪਾ ’ਚ ਸ਼ਾਮਿਲ ਹੋਏ ਹਾਂ ਅਤੇ ਆਉਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਹਲਕੇ ’ਚੋਂ ਮਜ਼ਬੂਤ ਕਰਾਂਗੇ। ਕਰਨਬੀਰ ਸਿੰਘ ਤੇ ਡਾ. ਅਮਨਦੀਪ ਸਿੰਘ ਨਾਲ ਹਲਕਾ ਖਡੂਰ ਸਾਹਿਬ ’ਚ ਭਾਜਪਾ ਨੂੰ ਉਸ ਸਮੇਂ ਮਿਲਿਆ ਵੱਡਾ ਬੱਲ ਜਦੋਂ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਪਿੰਡ ਭੁੱਲਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ’ਚ ਪਰਿਵਾਰਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਚਰਨ ਸਿੰਘ, ਨਿਰਵੈਲ ਸਿੰਘ, ਰਾਜਬੀਰ ਸਿੰਘ, ਜਸਕਰਨ ਸਿੰਘ, ਗੁਰਭਿੰਦਰ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ, ਜੋਬਨਪ੍ਰੀਤ ਸਿੰਘ, ਰਾਜਬੀਰ ਸਿੰਘ, ਬੀਬੀ ਕੁਲਵਿੰਦਰ ਕੌਰ, ਅਮਨਪ੍ਰੀਤ ਕੌਰ, ਜੋਗਿੰਦਰ ਕੌਰ, ਰਾਜਬੀਰ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਬਲਵਿੰਦਰ ਕੌਰ, ਲਖਵਿੰਦਰ ਕੌਰ, ਕੁਲਦੀਪ ਕੌਰ, ਜਸਬੀਰ ਕੌਰ, ਰਾਜ ਕੌਰ ਸਰਬਜੀਤ ਕੌਰ, ਜਸਵਿੰਦਰ ਕੌਰ ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ । ਇਸ ਮੌਕੇ ਪਾਰਟੀ ਆਗੂ ਭੁਪਿੰਦਰ ਸਿੰਘ ਚਤਰੱਥ, ਸੁਖਜਿੰਦਰ ਸਿੰਘ ਠੇਕੇਦਾਰ, ਤਰਸੇਮ ਸਿੰਘ ਛਾਪੜੀ ਸਾਹਿਬ, ਰਾਜਵਿੰਦਰ ਸਿੰਘ ਧੂੰਦਾ, ਸੁਖਚੈਨ ਸਿੰਘ ਨੇ ਵੀ ਪਾਰਟੀ ’ਚ ਆਏ ਪਰਿਵਾਰਾਂ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਜੇ.ਸੀ.ਬੀ. ਮਸ਼ੀਨ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ 13 ਦੀ ਗੋਇੰਦਵਾਲ ਸਾਹਿਬ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਬੰਨ੍ਹੇਗੀ ਅਕਾਲੀ ਸਰਕਾਰ ਦਾ ਮੁੱਢ - ਔਲਖ,

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।