10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜੇ.ਸੀ.ਬੀ. ਮਸ਼ੀਨ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ

ਝਬਾਲ, 9 ਸਤੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਠੱਠਗੜ੍ਹ ਨੇੜ੍ਹੇ ਜੇ. ਸੀ.

ਅਜੀਤ ਡੈਸਕ 10-09-2026
ਝਬਾਲ, 9 ਸਤੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਠੱਠਗੜ੍ਹ ਨੇੜ੍ਹੇ ਜੇ.ਸੀ.ਬੀ. ਮਸ਼ੀਨ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸਾਂਘਣਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਠੱਠਗੜ੍ਹ ਵਿਖੇ ਆ ਰਿਹਾ ਸੀ। ਜਦੋਂ ਉਹ ਪਿੰਡ ਠੱਠਗੜ੍ਹ ਦੇ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਜੇ.ਸੀ.ਬੀ. ਮਸ਼ੀਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਚਾਲਕ ਸੁਖਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਚਲਦਿਆ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜੇ.ਸੀ.ਬੀ. ਚਾਲਕ ਮਨਜੀਤ ਸਿੰਘ ਮੰਨਾ ਪੁੱਤਰ ਰਾਮ ਸਿੰਘ ਵਾਸੀ ਬਘਿਆੜੀ ਖਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਆਗੂ ਡਾ. ਕਾਬਲ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਭੁੱਲਰ ਪਿੰਡ ’ਚ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।