11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

13 ਨੂੰ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ’ਚ ਉਤਸ਼ਾਹ

ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)—ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਵਿਚ ਤਿਆਰੀਆਂ ਜ਼ੋਰਾਂ ’ਤੇ ਹਨ। ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।

ਸਰਪ੍ਰਸਤ ਬਾਬਾ ਇੰਦਰਜੀਤ ਸਿੰਘ ਖੱਖ, ਮੈਂਬਰ ਹਰਦੀਪ ਸਿੰਘ ਖੱਖ ਅਤੇ ਮਾਸਟਰ ਬਲਦੇਵ ਸਿੰਘ। 11-09-2026
ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)—ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਵਿਚ ਤਿਆਰੀਆਂ ਜ਼ੋਰਾਂ ’ਤੇ ਹਨ। ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਰੈਲੀ ਦੀ ਅਗਵਾਈ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ, ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਕੀਤੀ ਜਾ ਰਹੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਮੌਕੇ ਗ੍ਰਾਮ ਪੰਚਾਇਤ ਦੇ ਸਰਪ੍ਰਸਤ ਬਾਬਾ ਇੰਦਰਜੀਤ ਸਿੰਘ ਖੱਖ, ਮੈਂਬਰ ਹਰਦੀਪ ਸਿੰਘ ਖੱਖ ਅਤੇ ਮਾ. ਬਲਦੇਵ ਸਿੰਘ ਨੇ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ 13 ਨੂੰ ਹੋਣ ਜਾ ਰਹੀ ਰੈਲੀ ਨਵਾਂ ਇਤਿਹਾਸ ਸਿਰਜੇਗੀ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।