11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ 13 ਨੂੰ ਹੋਣ ਜਾ ਰਹੀ ਰੈਲੀ ਨਵਾਂ ਇਤਿਹਾਸ ਸਿਰਜੇਗੀ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)—13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋ ਰਹੀ ਰੈਲੀ ਨਵਾਂ ਇਤਿਹਾਸ ਸਿਰਜੇਗੀ ਕਿਉਂਕਿ ਰੈਲੀ ਨੂੰ ਲੈ ਕੇ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਲੋਕਾਂ ਦੀ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਗੱਲਬਾਤ ਦੌਰਾਨ ਕੀਤਾ।

ਬੀਬੀ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ 11-09-2026
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)—13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋ ਰਹੀ ਰੈਲੀ ਨਵਾਂ ਇਤਿਹਾਸ ਸਿਰਜੇਗੀ ਕਿਉਂਕਿ ਰੈਲੀ ਨੂੰ ਲੈ ਕੇ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਲੋਕਾਂ ਦੀ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਲੀਡਰਸ਼ਿਪ ਪਹੁੰਚ ਰਹੀ ਹੈ ਅਤੇ ਰੈਲੀ ਦੀਆਂ ਤਿਆਰੀਆਂ ਵੀ ਮੁਕੰਮਲ ਹੋ ਚੁੱਕੀਆਂ ਹਨ ਅਤੇ ਲੋਕਾਂ ਵਿਚ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਸਮੇਂ ਸਮੇਂ ’ਤੇ ਕੇਂਦਰ ਵਲੋਂ ਲਏ ਜਾਣ ਵਾਲੇ ਫੈਸਲਿਆਂ ਦਾ ਵਿਰੋਧ ਵਿਚ ਡੱਟ ਕੇ ਪਹਿਰਾ ਦਿੱਤਾ ਹੈ ਅਤੇ ਹਰ ਸੰਘਰਸ਼ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਸਿਰਫ ਅਕਾਲੀ ਦਲ ਬਾਦਲ ਹੀ ਬੁਲੰਦ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ 13 ਸਤੰਬਰ ਦੀ ਹੋਣ ਜਾ ਰਹੀ ਰੈਲੀ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਹੋਣ ਜਾ ਰਹੀ ਗੋਇੰਦਵਾਲ ਸਾਹਿਬ ਦੀ ਰੈਲੀ ਦੌਰਾਨ ਵੱਧ ਤੋਂ ਵੱਧ ਸਮੂਲੀਅਤ ਕਰਕੇ ਰੈਲੀ ਨੂੰ ਇਤਿਹਾਸਕ ਰੈਲੀ ਬਣਾਉਣ।
ਪਿਛਲੀ ਖ਼ਬਰ ਕੁਲਦੀਪ ਸਿੰਘ ਲਾਹੌਰੀਆ ਦੇ ਜਨਰਲ ਕੌਂਸਲ ਮੈਂਬਰ ਬਣਨ ’ਤੇ ਨਗਰ ਨਿਵਾਸੀਆਂ ਵਲੋਂ ਸਨਮਾਨ ਅਗਲੀ ਖ਼ਬਰ 13 ਨੂੰ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ’ਚ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।