11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖੇਤੀ ਸੈਕਟਰ ਲਈ ਬਿਜਲੀ ਘੱਟ ਮਿਲਣ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ- ਡੱਲ

ਖਾਲੜਾ, 10 ਸਤੰਬਰ (ਜੱਜਪਾਲ ਸਿੰਘ ਜੱਜ)-ਸਮੁੱਚੇ ਪੰਜਾਬ ਅੰਦਰ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨ ਬਹੁਤ ਵੱਡੀ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਬ ਸਿੰਘ ਡੱਲ ਨੇ ਦੱਸਿਆ ਕਿ ਸਾਰੇ ਜ਼ਿਲ੍ਹੇ ਅੰਦਰ ਬਿਜਲੀ ਦਾ ਬਹੁਤ ਬੁਰਾ ਹਾਲ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਹੁਣ ਝੋਨਾ ਪੱਕ ਰਿਹਾ ਹੈ ਹੁਣ ਝੋਨੇ ਦੀ ਫ਼ਸਲ ਨੂੰ ਸੋਕਾ ਲੱਗ ਸਕਦਾ ਹੈ।

ਅਜੀਤ ਡੈਸਕ 11-09-2026
ਖਾਲੜਾ, 10 ਸਤੰਬਰ (ਜੱਜਪਾਲ ਸਿੰਘ ਜੱਜ)-ਸਮੁੱਚੇ ਪੰਜਾਬ ਅੰਦਰ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨ ਬਹੁਤ ਵੱਡੀ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਬ ਸਿੰਘ ਡੱਲ ਨੇ ਦੱਸਿਆ ਕਿ ਸਾਰੇ ਜ਼ਿਲ੍ਹੇ ਅੰਦਰ ਬਿਜਲੀ ਦਾ ਬਹੁਤ ਬੁਰਾ ਹਾਲ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਹੁਣ ਝੋਨਾ ਪੱਕ ਰਿਹਾ ਹੈ ਹੁਣ ਝੋਨੇ ਦੀ ਫ਼ਸਲ ਨੂੰ ਸੋਕਾ ਲੱਗ ਸਕਦਾ ਹੈ। ਸਰਪੰਚ ਬਲਜੀਤ ਸਿੰਘ ਚੂੰਘ ਅਤੇ ਸਰਪੰਚ ਹਰਜੀਤ ਸਿੰਘ ਚੂੰਘ ਨੇ ਬੋਲਦਿਆਂ ਦੱਸਿਆ ਕਿ ਕਿਸਾਨਾਂ ਨੂੰ ਡੀਜ਼ਲ ਬਾਲਣ ਤੱਕ ਨੌਬਤ ਆ ਰਹੀ ਹੈ, ਕਿਉਂਕਿ ਕਿਸਾਨਾਂ ਨੇ ਠੇਕੇ ’ਤੇ ਜ਼ਮੀਨਾਂ ਲਈਆਂ ਹੋਈਆਂ ਹਨ। ਠੇਕਾ ਬਹੁਤ ਜ਼ਿਆਦਾ ਹੋਣ ਕਾਰਨ ਜੇ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋ ਗਿਆ ਤਾਂ ਕਿਸਾਨਾਂ ਨੂੰ ਬਹੁਤ ਵੱਡਾ ਘਾਟਾ ਪਵੇਗਾ ਅਤੇ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਹੋਵੇਗੀ । ਬਿਜਲੀ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਵਾਅਦੇ ਫਿੱਕੇ ਪੈਂਦੇ ਨਜ਼ਰ ਆ ਰਹੇ ਹਨ । ਸਾਡੀ ਸਰਕਾਰ ਅਤੇ ਬਿਜਲੀ ਬੋਰਡ ਨੂੰ ਬੇਨਤੀ ਹੈ ਕਿ ਬਿਜਲੀ ਦੀ ਸਪਲਾਈ ਨਿਰਵਿਘਨ 8 ਘੰਟੇ ਕੀਤੀ ਜਾਵੇ ਜੇਕਰ ਬਿਜਲੀ ਸਪਲਾਈ ਠੀਕ ਨਾ ਹੋਈ ਤਾਂ ਸਾਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ । ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਦਾਊਦਪੁਰਾ, ਇੰਦਰਜੀਤ ਸਿੰਘ, ਬਾਜ ਸਿੰਘ ਸਾਂਧਰਾ, ਗੁਰਵਿੰਦਰ ਸਿੰਘ ਸੋਨੂੰ ਸਾਂਡਪੁਰਾ, ਸੁਖਚੈਨ ਸਿੰਘ ਸਮਰਾ, ਸੂਬੇਦਾਰ ਬਲਜਿੰਦਰ ਸਿੰਘ, ਬਲਜੀਤ ਸਿੰਘ ਮਾੜੀ ਬੋਹੜ, ਸਤਪਾਲ ਸਿੰਘ ਮੱਲ੍ਹੀ ਭੈਣੀ ਮੱਸਾਸਿੰਘ, ਸਰਪੰਚ ਗੁਰਜੰਟ ਸਿੰਘ, ਹਰਪਾਲ ਸਿੰਘ ਭਗਵਾਨਪੁਰਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਜਨਰਲ ਕੌਂਸਲ ਮੈਂਬਰ ਲਾਹੌਰੀਆ ਦੇ ਗ੍ਰਹਿ ਵਿਖੇ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਭਰਵੀਂ ਇਕੱਤਰਤਾ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ 8ਵੀਂ ਬਰਸੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।