11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਲਾਲਾਬਾਦ ਤੋਂ ਕੈਰੋਵਾਲੀਏ ਪਰਿਵਾਰ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਹੋਏ ਸ਼ਾਮਿਲ

ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵਪਾਰ ਸੈੱਲ ਦੇ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਅਜੀਤ ਸਿੰਘ ਦਾ ਪਰਿਵਾਰ ਨੰਬਰਦਾਰ ਚਰਨਜੀਤ ਸਿੰਘ ਕੈਰੋਂਵਾਲੀਆ ਪਰਿਵਾਰ ਸਮੇਤ ਅਤੇ ਉਨ੍ਹਾਂ ਦੇ ਨੇੜ੍ਹਲੇ ਵੱਖ-ਵੱਖ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 11-09-2026
ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵਪਾਰ ਸੈੱਲ ਦੇ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਅਜੀਤ ਸਿੰਘ ਦਾ ਪਰਿਵਾਰ ਨੰਬਰਦਾਰ ਚਰਨਜੀਤ ਸਿੰਘ ਕੈਰੋਂਵਾਲੀਆ ਪਰਿਵਾਰ ਸਮੇਤ ਅਤੇ ਉਨ੍ਹਾਂ ਦੇ ਨੇੜ੍ਹਲੇ ਵੱਖ-ਵੱਖ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਅਕਾਲੀ ਸੋਚ ’ਤੇ ਲੋਕਾਂ ਦੇ ਵਧ ਰਿਹਾ ਭਰੋਸਾ ਇਹ ਸਾਬਿਤ ਕਰਦਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਸੱਤਾ ਵਿਚ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸਵਾਗਤ ਕਰਦਾ ਹੋਇਆ ਇਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਲਾਲਉਸਮਾ ਨਾਲ ਪੁੱਜੇ ਕੁਲਵੰਤ ਸਿੰਘ ਰੰਧਾਵਾ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਜਥੇਦਾਰ ਹਰਦੇਵ ਸਿੰਘ ਨਾਗੋਕੇ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਰਕਲ ਪ੍ਰਧਾਨ ਨਾਰੰਗ ਸਿੰਘ ਨਾਗੋਕੇ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਦਿਆਲ ਸਿੰਘ ਸਰਲੀ, ਯੂਥ ਵਿੰਗ ਦੇ ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਚਰਨਜੀਤ ਸਿੰਘ ਨੰਬਰਦਾਰ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਜਸਪਾਲ ਸਿੰਘ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ, ਪ੍ਰਭਜੀਤ ਸਿੰਘ, ਵਿਸ਼ਾਲ ਸਿੰਘ, ਸੰਦੀਪ ਸਿੰਘ, ਸਤਬੀਰ ਸਿੰਘ, ਮੋਹਣ ਸਿੰਘ ,ਬਲਵੰਤ ਸਿੰਘ, ਤਜਿੰਦਰ ਸਿੰਘ, ਹਰਬਿੰਦਰ ਸਿੰਘ, ਕੁਲਵਿੰਦਰ ਸਿੰਘ , ਬਲਜਿੰਦਰ ਸਿੰਘ ਸੰਘਰੀਏ ਪਰਿਵਾਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਰਾਜ ਕੌਰ, ਰੀਟਾ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦਾ ਸ਼ਲਾਘਾਯੋਗ ਪ੍ਰਦਰਸ਼ਨ ਅਗਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਇਕ ਏਕੜ ਜ਼ਮੀਨ ਵਿਚ ਲਗਾਏ ਵੱਖ-ਵੱਖ ਕਿਸਮਾਂ ਦੇ ਪੌਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।