11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਝਬਾਲ, 10 ਸਤੰਬਰ (ਸੁਖਦੇਵ) ਜ਼ਿਲ੍ਹਾ ਪੱਧਰੀ ਸਕੂਲਜ਼ ਖੇਡਾਂ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ (ਅੰਡਰ-19) ਟੀਮ ਨੇ ਜ਼ਿਲ੍ਹੇ ਵਿ੍ਚੋਂ ਦੂਜਾ ਸਥਾਨ ਅਤੇ ਫੁੱਟਬਾਲ (ਅੰਡਰ-19) ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਸੁਖਜਿੰਦਰ ਸਿੰਘ, ਸਹਿਜਦੀਪ ਸਿੰਘ ਅਤੇ ਮਨਰਾਜਦੀਪ ਸਿੰਘ ਨੇ ਦੂਜਾ ਸਥਾਨ, ਜੁਗਰਾਜ ਸਿੰਘ ਅਤੇ ਸਰਬਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ।

ਅਜੀਤ ਡੈਸਕ 11-09-2026
ਝਬਾਲ, 10 ਸਤੰਬਰ (ਸੁਖਦੇਵ) ਜ਼ਿਲ੍ਹਾ ਪੱਧਰੀ ਸਕੂਲਜ਼ ਖੇਡਾਂ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ (ਅੰਡਰ-19) ਟੀਮ ਨੇ ਜ਼ਿਲ੍ਹੇ ਵਿ੍ਚੋਂ ਦੂਜਾ ਸਥਾਨ ਅਤੇ ਫੁੱਟਬਾਲ (ਅੰਡਰ-19) ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਸੁਖਜਿੰਦਰ ਸਿੰਘ, ਸਹਿਜਦੀਪ ਸਿੰਘ ਅਤੇ ਮਨਰਾਜਦੀਪ ਸਿੰਘ ਨੇ ਦੂਜਾ ਸਥਾਨ, ਜੁਗਰਾਜ ਸਿੰਘ ਅਤੇ ਸਰਬਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ। ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਨੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਟੇਟ ਪੱਧਰੀ ਸਕੂਲ ਖੇਡਾਂ ਲਈ ਸਕੂਲ ਦੇ ਕੁੱਲ ਅੱਠ ਖਿਡਾਰੀ ਚੁਣੇ ਗਏ ਹਨ। ਇਨ੍ਹਾਂ ਵਿਚ ਖੋ-ਖੋ (ਅੰਡਰ-19) ਲਈ ਪੰਜ ਖਿਡਾਰਨਾਂ ਅਤੇ ਫੁੱਟਬਾਲ (ਅੰਡਰ-19) ਲਈ ਤਿੰਨ ਖਿਡਾਰਨਾਂ ਦੀ ਚੋਣ ਹੋਈ ਹੈ। ਉਨਾਂ ਕਿਹਾ ਕਿ ਇਹ ਉਪਲਬਧੀ ਖਿਡਾਰੀਆਂ ਦੀ ਲਗਨ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਡੀਪੀਈ ਗੁਰਮੀਤ ਸਿੰਘ, ਡੀਪੀਈ ਅਮਨਦੀਪ ਕੌਰ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਨੇ ਚੁਣੇ ਗਏ ਖਿਡਾਰੀਆਂ ਨੂੰ ਸਟੇਟ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਉੱਥੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਲੱਬ ਖੇਮਕਰਨ ਦੇ ਪ੍ਰਧਾਨ ਸੰਦੀਪ ਕੁਮਾਰ ਮਹਿਤਾ ਮੁੜ ਸਰਬ ਸੰਮਤੀ ਨਾਲ ਚੁਣੇ ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਕਰੀਅਰ ਕੌਂਸਲਿੰਗ ਤੇ ਪ੍ਰਤਿਭਾ ਪਛਾਣਨ ਦੀ ਲੋੜ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।