ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ
ਝਬਾਲ, 11 ਸਤੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਲੰਗਰ, ਛਬੀਲਾਂ, ਵਾਹਨਾਂ ਦੀ ਪਾਰਕਿੰਗ ਦੇ ਜੰਗੀ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਝਬਾਲ, 11 ਸਤੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਲੰਗਰ, ਛਬੀਲਾਂ, ਵਾਹਨਾਂ ਦੀ ਪਾਰਕਿੰਗ ਦੇ ਜੰਗੀ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੇ ਪ੍ਰਬੰਧਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਇਲਾਕੇ ਦੇ ਪੰਚਾਂ ਸਰਪੰਚਾਂ, ਮੁਹਤਬਰਾਂ ਅਤੇ ਧਾਰਮਿਕ ਸਭਾ ਸੁਸਾਇਟੀਆ ਦੀ 21 ਸਤੰਬਰ ਨੂੰ ਮੀਰੀ-ਪੀਰੀ ਹਾਲ ਵਿਖੇ ਮੀਟਿੰਗ ਸੱਦੀ ਗਈ ਹੈ, ਜਿਸ ਵਿਚ 6 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ, ਧਾਰਮਿਕ ਦੀਵਾਨ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਲਗਾਏ ਜਾਣ ਵਾਲੇ ਲੰਗਰਾਂ ਅਤੇ ਹੋਰ ਪ੍ਰਬੰਧਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।