ਬਲਾਕ ਵਲਟੋਹਾ ਤੇ ਨਾਗੋਕੇ ਵਿਖੇ ਵੱਖ-ਵੱਖ ਖੇਡਾਂ ਦੇ ਹੋਏ ਗਹਿਗੱਚ ਮੁਕਾਬਲੇ
ਅਮਰਕੋਟ, 11 ਸਤੰਬਰ (ਭੱਟੀ)-ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਬਲਾਕ ਵਲਟੋਹਾ ਤੇ ਨਾਗੋਕੇ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ।
ਅਜੀਤ ਡੈਸਕ
12-09-2026