13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਤਰਨ ਤਾਰਨ ਵਲੋਂ ਮਹੀਨਾਵਾਰ ਮੀਟਿੰਗ

ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)-ਪੈਨਸ਼ਨਰਜ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਚ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਸਾਰੀਆਂ ਡਵੀਜ਼ਨਾਂ ਦੇ ਅਹੁਦੇਦਾਰਾਂ ਤੇ ਸੈਂਕੜੇ ਪੈਨਸ਼ਨਰਾਂ ਨੇ ਭਾਗ ਲਿਆ।

ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)-ਪੈਨਸ਼ਨਰਜ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਚ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਸਾਰੀਆਂ ਡਵੀਜ਼ਨਾਂ ਦੇ ਅਹੁਦੇਦਾਰਾਂ ਤੇ ਸੈਂਕੜੇ ਪੈਨਸ਼ਨਰਾਂ ਨੇ ਭਾਗ ਲਿਆ। ਮੀਟਿੰਗ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਰਿਹਾਇਸ਼ ’ਤੇ ਵਿਸ਼ਾਲ ਧਰਨੇ ਦੇ ਸੰਬੰਧ ਵਿਚ ਹਰ ਡਵੀਜ਼ਨ ਵਿਚੋਂ ਵੱਡੀ ਗਿਣਤੀ ਵਿਚ ਅੰਮ੍ਰਿਤਸਰ ਵਿਖੇ ਪਹੁੰਚਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 19 ਅਤੇ 20 ਸਤੰਬਰ ਨੂੰ ਹਰ ਡਵੀਜ਼ਨ ਆਪਣੇ ਹਲਕਾ ਵਿਧਾਇਕ ਦੀ ਰਿਹਾਇਸ਼ ’ਤੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਇਸ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਤੇ ਵਿੱਤ ਮੰਤਰੀ ਪੰਜਾਬ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਕੀਤੀ ਕਿ ਹਾਈਕੋਰਟ ਦੇ ਫੈਸਲੇ ਮੁਤਾਬਿਕ ਤੁਰੰਤ ਡੀ.ਏ. ਜਾਰੀ ਕਰੇ ਸਰਕਾਰ ਨਹੀਂ ਤੇ ਆਉਣ ਵਾਲੇ ਸਮੇਂ ਵਿਚ ਪੈਨਸ਼ਨਰ ਸੜਕਾਂ ਵੀ ਜਾਮ ਕਰ ਸਕਦੇ ਹਨ ਤਾਂ ਕਿ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ, ਕਿਉਂਕਿ ਇਸ ਸਰਕਾਰ ਦੇ ਮੰਤਰੀ ਤੇ ਵਿਧਾਇਕ ਪੂਰੀ ਐਸ਼ ਕਰ ਰਹੇ ਹਨ ਤੇ ਪੈਨਸ਼ਨਰਾਂ ਨੂੰ ਅੱਖੋ ਪਰੋਖੇ ਕਰ ਰਹੇ ਹਨ, ਜਿਸ ਦਾ ਖ਼ਮਿਆਜ਼ਾ ਆਉਣ ਵਾਲੇ ਦਿਨਾਂ ਵਿਚ ਹੋ ਰਹੀ ਵਿਧਾਨ ਸਭਾ ਚੋਣਾਂ ਵਿਚ ਹਾਰ ਦਾ ਮੂੰਹ ਦੇਖਣ ਲਈ ਤਿਆਰ ਰਹਿਣ। ਆਗੂਆਂ ਨੇ ਕਿਹਾ ਕਿ ਜੇਕਰ ਡੀ.ਏ. ਨਹੀਂ ਦੇਣਾ ਤਾਂ ਫਿਰ ਵੋਟ ਵੀ ਨਹੀਂ ਮਿਲੇਗੀ, ਕਿਉਂਕਿ 7 ਅਗਸਤ ਨੂੰ ਚੰਡੀਗੜ ਧਰਨੇ ਵਿਚ ਪਹੁੰਚ ਕੇ ਸਾਰਾ ਚੰਡੀਗੜ੍ਹ ਜਾਮ ਕਰ ਕੇ ਰੱਖ ਦਿੱਤਾ ਸੀ। ਇਸ ਮੌਕੇ ਸਰਕਲ ਸਕੱਤਰ ਬਲਵਿੰਦਰ ਸਿੰਘ ਪਲਾਸੌਰ, ਧਨਵੰਤ ਸਿੰਘ ਰੰਧਾਵਾ, ਅਵਤਾਰ ਸਿੰਘ ਕੈਰੋਂ, ਬਿੱਕਰ ਸਿੰਘ ਭਿੱਖੀਵਿੰਡ, ਸਕੱਤਰ ਸਿੰਘ, ਅਲਵਿੰਦਰ ਸਿੰਘ ਜੌਹਲ, ਸੋਹਣ ਸਿੰਘ ਰੱਖੜਾ, ਸਾਧਾ ਸਿੰਘ ਸਹਾਬਪੁਰ, ਅਜੀਤ ਸਿੰਘ ਜੋਧਪੁਰ, ਸੁਰਜੀਤ ਸਿੰਘ ਵਰਪਾਲ, ਇੰਦਰਜੀਤ ਸਿੰਘ, ਦਿਲਬਾਗ ਸਿੰਘ ਸੁਲਤਾਨਵਿੰਡ, ਕੁਲਵੰਤ ਸਿੰਘ ਮੱਲ੍ਹੀ, ਬਾਬਾ ਚਰਨਜੀਤ ਸਿੰਘ ਝਬਾਲ, ਪ੍ਰਗਟ ਸਿੰਘ ਗਿੱਲ, ਗੁਰਬਿੰਦਰ ਸਿੰਘ ਪੰਜਵੜ, ਸੁਖਵਿੰਦਰ ਸਿੰਘ ਕੈਰੋਵਾਲ, ਜੋਧ ਸਿੰਘ, ਨਿਸ਼ਾਨ ਸਿੰਘ, ਜਥੇਦਾਰ ਬਲਕਾਰ ਸਿੰਘ ਜਮਸਤਪੁਰ, ਚਰਨ ਸਿੰਘ ਟੌਹੜਾ, ਹਰਭਜਨ ਸਿੰਘ ਪੱਟੀ, ਕਾਬਲ ਸਿੰਘ, ਪਰਮਜੀਤ ਸਿੰਘ ਭੋਜੀਆਂ, ਸਤਪਿੰਦਰ ਸਿੰਘ, ਸੁਖਦੇਵ ਸਿੰਘ ਮਾਣੋਚਾਲ੍ਹ, ਪਰਮਜੀਤ ਸਿੰਘ ਖੈਰਦੀ, ਰਾਜਪਾਲ ਸਿੰਘ, ਪ੍ਰਕਾਸ਼ ਸਿੰਘ, ਬੂਟਾ ਸਿੰਘ ਪੰਡੋਰੀ, ਨਿਰਮਲ ਸਿੰਘ, ਤੀਰਥ ਸਿੰਘ ਤੇ ਹਰਭਜਨ ਸਿੰਘ ਝਬਾਲ ਹਾਜ਼ਰ ਸਨ।
ਪਿਛਲੀ ਖ਼ਬਰ ‘ ਦਿ ਅਲਪਾਈਨ’ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਗੋਲਡ ਮੈਡਲ ਜਿੱਤ ਕੇ ਮਾਰੀ ਬਾਜ਼... ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਤਰਨ ਤਾਰਨ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।