15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਰਕਾਰੀ ਹਸਪਤਾਲ ਪੱਟੀ ਵਿਖੇ ਅੱਗ ਤੋਂ ਬਚਾਅ ਸੰਬੰਧੀ ਸਟਾਫ਼ ਨੂੰ ਦਿੱਤੀ ਸਿਖਲਾਈ

ਪੱਟੀ, 14 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰਕਾਰੀ ਹਸਪਤਾਲ ਪੱਟੀ ਵਿਖੇ ਅੱਗ ਤੋਂ ਬਚਾਅ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਐਸ. ਐਮ.

ਅਜੀਤ ਡੈਸਕ 15-09-2026
ਪੱਟੀ, 14 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰਕਾਰੀ ਹਸਪਤਾਲ ਪੱਟੀ ਵਿਖੇ ਅੱਗ ਤੋਂ ਬਚਾਅ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਐਸ.ਐਮ.ਓ. ਪੱਟੀ ਡਾ. ਅਸੀਸ ਗੁਪਤਾ ਦੀ ਅਗਵਾਈ ਹੇਠ ਅੱਗ ਬਚਾਓ ਮੁਹਿੰਮ ਤਹਿਤ ਹਸਪਤਾਲ ਦੇ ਸਟਾਫ਼ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਨੋਡਲ ਅਫ਼ਸਰ ਡਾ. ਪੰਕਜ਼ ਅਰੋੜਾ ਵਲੋਂ ਪੂਰੇ ਸਟਾਫ਼ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਤੁਰੰਤ ਅਤੇ ਸੁਰੱਖਿਅਤ ਢੰਗ ਨਾਲ ਕਾਰਵਾਈ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ। ਡਾ. ਪੰਕਜ਼ ਅਰੋੜਾ ਨੇ ਟ੍ਰੇਨਿੰਗ ਦੌਰਾਨ ਅੱਗ ਲੱਗਣ ਦੇ ਸੰਭਾਵਿਤ ਕਾਰਨਾਂ, ਅੱਗ ਬੁਝਾਊ ਯੰਤਰਾਂ ਦੀ ਸਹੀ ਵਰਤੋਂ, ਐਮਰਜੈਂਸੀ ਸਮੇਂ ਮਰੀਜ਼ਾਂ ਅਤੇ ਹਸਪਤਾਲ ਵਿਚ ਮੌਜੂਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਅੱਗ ਨੂੰ ਫੈਲਣ ਤੋਂ ਰੋਕਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਡਾ. ਪੰਕਜ਼ ਅਰੋੜਾ ਵਲੋਂ ਹਸਪਤਾਲ ਦੇ ਸਟਾਫ਼ ਨੂੰ ਕਿਹਾ ਕਿ ਹਸਪਤਾਲ ਵਰਗੇ ਸੰਵੇਦਨਸ਼ੀਲ ਸਥਾਨਾਂ ’ਤੇ ਅੱਗ ਤੋਂ ਬਚਾਅ ਲਈ ਸਟਾਫ਼ ਦਾ ਸਿਖਲਾਈ ਪ੍ਰਾਪਤ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇਂ ਡਾ. ਹਰਸਿਮਰਨ ਪ੍ਰੀਤ ਸਿੰਘ, ਜਸਪਾਲ ਸਿੰਘ ਚੀਫ਼ ਫਾਰਮੇਸੀ ਅਫ਼ਸਰ ਤੇ ਸਟਾਫ ਨਰਸਾਂ ਨੇ ਭਾਗ ਲਿਆ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ਵਿਖੇ ਕਰਨਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਜੰਗ ਫ਼ੈਸਲਾਕੁੰਨ ਦੌਰ ’ਚ ਦਾਖ਼ਲ - ਵਿਧਾਇਕ ਲਾਲਪੁਰਾ ਕਿਹਾ, ਮੁਹਿੰਮ ਤਹਿਤ 550 ਦਿਨਾਂ ਦੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।