15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜ਼ਿਲ੍ਹੇ ’ਚ ਚਾਰ ਸਰਕਾਰੀ ਸਿਹਤ ਕੇਂਦਰਾਂ ’ਚ ਖੁੱਲ੍ਹਣਗੇ ਨਵੇਂ ਸਕੈਨ ਸੈਂਟਰ-ਸਿਵਲ ਸਰਜਨ

ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਵਲੋਂ ਪੀ.

ਪੀ.ਐਨ.ਡੀ.ਟੀ. ਦੀ ਮੀਟਿੰਗ ਕਰਦੇ ਹੋਏ ਸਿਵਲ ਸਰਜਨ ਡਾ. ਸੰਦੀਪ ਧਵਨ ਨਾਲ ਡਾ. ਭਾਰਤੀ ਧਵਨ ਤੇ ਹੋਰ। ਤਸਵੀਰ: ਲਵਲੀ 15-09-2026
ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਵਲੋਂ ਪੀ.ਐਨ.ਡੀ.ਟੀ. ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਨੋਡਲ ਅਫ਼ਸਰ ਡਾ. ਭਾਰਤੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਜ਼ਿਲ੍ਹੇ ਅੰਦਰ ਅਲਟਰਾਸਾਊਂਡ ਜਾਂਚ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ, ਨਵੇਂ ਸਕੈਨ ਸੈਂਟਰ ਸ਼ੁਰੂ ਕਰਨ ਅਤੇ ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੀ.ਐੱਚ.ਸੀ. ਪੱਟੀ, ਸੀ.ਐੱਚ.ਸੀ. ਝਬਾਲ, ਸੀ.ਐੱਚ.ਸੀ. ਕੈਰੋਂ ਅਤੇ ਸੀ.ਐੱਚ.ਸੀ. ਸਰਹਾਲੀ ਵਿਖੇ ਨਵੇਂ ਸਕੈਨ ਸੈਂਟਰ ਖੋਲ੍ਹਣ ਸੰਬੰਧੀ ਫ਼ੈਸਲਾ ਲਿਆ ਗਿਆ। ਇਨ੍ਹਾਂ ਕੇਂਦਰਾਂ ਦੇ ਚਾਲੂ ਹੋਣ ਨਾਲ ਇਨ੍ਹਾਂ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਨੂੰ ਅਲਟਰਾਸਾਊਂਡ ਜਾਂਚ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ’ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਸਰਕਾਰੀ ਸਿਹਤ ਸੰਸਥਾਵਾਂ ਵਿਚ ਹੀ ਲੋੜੀਂਦੀ ਜਾਂਚ ਦੀ ਸਹੂਲਤ ਮਿਲਣ ਨਾਲ ਮਰੀਜ਼ਾਂ ਨੂੰ ਸਮੇਂ ਅਤੇ ਆਉਣ-ਜਾਣ ਦੇ ਖ਼ਰਚੇ ਦੀ ਵੀ ਬੱਚਤ ਹੋਵੇਗੀ। ਡਾ. ਭਾਰਤੀ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜਲੇ ਸਿਹਤ ਕੇਂਦਰਾਂ ਵਿਚ ਬਿਹਤਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਨਵੇਂ ਸਕੈਨ ਸੈਂਟਰਾਂ ਰਾਹੀਂ ਗਰਭਵਤੀ ਔਰਤਾਂ ਦੀ ਲੋੜ ਅਨੁਸਾਰ ਜਾਂਚ ਸਮੇਂ ਸਿਰ ਕਰਵਾਉਣ ਵਿਚ ਸਹੂਲਤ ਹੋਵੇਗੀ, ਜਿਸ ਨਾਲ ਗਰਭ ਅਵਸਥਾ ਦੌਰਾਨ ਸਿਹਤ ਸੰਬੰਧੀ ਸੰਭਾਵਿਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਅਤੇ ਡਾਕਟਰੀ ਸਲਾਹ ਅਨੁਸਾਰ ਅਗਲੀ ਕਾਰਵਾਈ ਵਿਚ ਮਦਦ ਮਿਲੇਗੀ। ਮੀਟਿੰਗ ਵਿਚ ਪੀ.ਐਨ.ਡੀ.ਟੀ. ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਅਲਟਰਾਸਾਊਂਡ ਤਕਨੀਕ ਦੀ ਵਰਤੋਂ ਸਿਰਫ਼ ਮੈਡੀਕਲ ਲੋੜਾਂ ਲਈ ਕੀਤੀ ਜਾਣੀ ਚਾਹੀਦੀ ਹੈ। ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਇਸ ਸਬੰਧੀ ਜਾਣਕਾਰੀ ਦੇਣਾ ਕਾਨੂੰਨਨ ਮਨਾਹੀ ਹੈ। ਇਸ ਲਈ ਸਾਰੇ ਸਕੈਨ ਸੈਂਟਰਾਂ ਨੂੰ ਨਿਰਧਾਰਤ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਗਿਆ। ਕਮੇਟੀ ਵਲੋਂ ਅਲਟਰਾਸਾਊਂਡ ਕੇਂਦਰਾਂ ਵਿਚ ਰੱਖੇ ਜਾਣ ਵਾਲੇ ਰਿਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਸਹੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਸੈਂਟਰਾਂ ਦੀ ਨਿਯਮਤ ਨਿਗਰਾਨੀ ਅਤੇ ਜਾਂਚ ਰਾਹੀਂ ਇਹ ਯਕੀਨੀ ਬਣਾਉਣ ’ਤੇ ਸਹਿਮਤੀ ਬਣੀ ਕਿ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਮਿਲਦਾ ਰਹੇ। ਅਧਿਕਾਰੀਆਂ ਨੇ ਕਿਹਾ ਕਿ ਕੁੜੀਆਂ ਅਤੇ ਮੁੰਡਿਆਂ ਵਿਚਕਾਰ ਸਮਾਨਤਾ ਵਾਲੀ ਸੋਚ ਨੂੰ ਉਤਸ਼ਾਹਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੀ.ਐਨ.ਡੀ.ਟੀ. ਐਕਟ ਇਸੇ ਉਦੇਸ਼ ਨਾਲ ਭਰੂਣ ਦੇ ਲਿੰਗ ਦੀ ਚੋਣ ਅਤੇ ਲਿੰਗ ਜਾਂਚ ’ਤੇ ਰੋਕ ਲਗਾਉਂਦਾ ਹੈ। ਸਿਹਤ ਵਿਭਾਗ ਵਲੋਂ ਇਸ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੇ ਅੰਤ ਵਿਚ ਕਮੇਟੀ ਮੈਂਬਰਾਂ ਵਲੋਂ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਪੀ.ਐਨ.ਡੀ.ਟੀ. ਐਕਟ ਦੀ ਪ੍ਰਭਾਵਸ਼ਾਲੀ ਪਾਲਣਾ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਚਾਰ ਨਵੇਂ ਸਕੈਨ ਸੈਂਟਰਾਂ ਦੇ ਸ਼ੁਰੂ ਹੋਣ ਨਾਲ ਪੱਟੀ, ਝਬਾਲ, ਕੈਰੋਂ ਅਤੇ ਸਰਹਾਲੀ ਖੇਤਰਾਂ ਦੇ ਲੋਕਾਂ ਨੂੰ ਸਰਕਾਰੀ ਪੱਧਰ ’ਤੇ ਅਲਟਰਾਸਾਊਂਡ ਜਾਂਚ ਦੀ ਸਹੂਲਤ ਹੋਰ ਆਸਾਨੀ ਨਾਲ ਉਪਲੱਬਧ ਹੋਵੇਗੀ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਪਿੰਡ ਨਾਰਲਾ ਦੇ 14 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।