18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਦੀ ਵੱਖ-ਵੱਖ ਮੁਕਾਬਲਿਆਂ ਵਿਚ ਝੰਡੀ

ਗੋਇੰਦਵਾਲ ਸਾਹਿਬ, 17 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਲਵਲੀਨ ਕੌਰ ਨੇ ਅੰਡਰ-19 ਸ਼ਾਟਪੁੱਟ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਮਹਿਕਦੀਪ ਕੌਰ ਨੇ ਡਿਸਕਸ ਥਰੋ ਅੰਡਰ-19 ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ।

ਅਜੀਤ ਡੈਸਕ 18-09-2026
ਗੋਇੰਦਵਾਲ ਸਾਹਿਬ, 17 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਲਵਲੀਨ ਕੌਰ ਨੇ ਅੰਡਰ-19 ਸ਼ਾਟਪੁੱਟ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਮਹਿਕਦੀਪ ਕੌਰ ਨੇ ਡਿਸਕਸ ਥਰੋ ਅੰਡਰ-19 ਵਿਚ ਦੂਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਅਥਲੈਟਿਕਸ ਵਿਚ ਲੜਕੀਆਂ ਵਲੋਂ ਟੀਮ ਵਿਚ ਦੂਸਰਾ ਸਥਾਨ ਵਿਚ ਜਿੱਤ ਪ੍ਰਾਪਤ ਕੀਤੀ ਗਈ । ਇਸ ਮੌਕੇ ਬੋਲਦਿਆਂ ਸਕੂਲ ਦੇ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਬਾਕੀ ਖੇਡਾਂ ਲਈ ਜ਼ੋਰਦਾਰ ਤਰੀਕੇ ਨਾਲ ਮਿਹਨਤ ਕਰਕੇ ਸੂਬਾ ਪੱਧਰੀ ਮੁਕਾਬਲਿਆਂ ਲਈ ਕਮਰਕੱਸੇ ਕਰਨ ਲਈ ਜ਼ੋਰਦਾਰ ਤਿਆਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ੋਨ ਪੱਧਰੀ, ਜ਼ਿਲ੍ਹਾ ਪੱਧਰੀ ਤੇ ਪੰਜਾਬ ਪੱਧਰ ’ਤੇ ਚੰਗੀ ਕਾਰਗਜਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ 7 ਕਿੱਲੋ 749 ਗ੍ਰਾਮ ਹੈਰੋਇਨ ਸਮੇਤ ਕਾਬੂ 2 ਤਸਕਰਾਂ ਨੇ ਰਿਮਾਂਡ ਦੌਰਾਨ ਪਾਸੋਂ 4 ਪਿਸਟਲ ਪੁਲਿਸ ਨੂੰ ਬਰਾਮਦ ਕਰਵਾਏ ਅਗਲੀ ਖ਼ਬਰ ਚੇਅ. ਅੰਗਦਦੀਪ ਸਿੰਘ ਸੋਹਲ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।