18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਮੀਟਿੰਗ

ਤਰਨ ਤਾਰਨ, 17 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਮੀਟਿੰਗ ਸਥਾਨਕ ਗਾਂਧੀ ਪਾਰਕ ਵਿਖੇ ਸਰਬਜੀਤ ਸਿੰਘ ਪੱਟੀ ਤੇ ਬਲਜਿੰਦਰ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਪੱਟੀ ਨੇ ਪੰਜਾਬ ਦੀ ਮਾਨ ਸਰਕਾਰ ਵਲੋਂ ਪੰਜਾਬ ਦੇ ਦਿਹਾਤੀ ਮਜ਼ਦੂਰਾਂ, ਕਿਰਤੀਆਂ, ਕਿਸਾਨਾਂ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਆਪਣਾਈ ਬੇਰੁਖੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਸਰਕਾਰ ਪਾਸੋ ਮੰਗ ਕੀਤੀ ਕਿ ਸਮੂਹ ਜਥੇਬੰਦੀਆ ਨਾਲ ਮੰਗਾਂ ਸੰਬੰਧੀ ਗੱਲਬਾਤ ਕਰਦਿਆਂ ਸਾਰਥਿਕ ਹੱਲ ਕੱਢਿਆ ਜਾਵੇ।

ਅਜੀਤ ਡੈਸਕ 18-09-2026
ਤਰਨ ਤਾਰਨ, 17 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਮੀਟਿੰਗ ਸਥਾਨਕ ਗਾਂਧੀ ਪਾਰਕ ਵਿਖੇ ਸਰਬਜੀਤ ਸਿੰਘ ਪੱਟੀ ਤੇ ਬਲਜਿੰਦਰ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਪੱਟੀ ਨੇ ਪੰਜਾਬ ਦੀ ਮਾਨ ਸਰਕਾਰ ਵਲੋਂ ਪੰਜਾਬ ਦੇ ਦਿਹਾਤੀ ਮਜ਼ਦੂਰਾਂ, ਕਿਰਤੀਆਂ, ਕਿਸਾਨਾਂ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਆਪਣਾਈ ਬੇਰੁਖੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਸਰਕਾਰ ਪਾਸੋ ਮੰਗ ਕੀਤੀ ਕਿ ਸਮੂਹ ਜਥੇਬੰਦੀਆ ਨਾਲ ਮੰਗਾਂ ਸੰਬੰਧੀ ਗੱਲਬਾਤ ਕਰਦਿਆਂ ਸਾਰਥਿਕ ਹੱਲ ਕੱਢਿਆ ਜਾਵੇ। ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਾਇਰੇ ਵਿਚ ਸ਼ਾਮਿਲ ਕੀਤਾ ਜਾਵੇ। ਆਗੂ ਬਲਜਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਕੀਤੇ ਜਾਂਦੇ ਝੂਠੇ ਪ੍ਰਚਾਰ ਕਿ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਤੋਂ ਵੱਧ ਤਨਖਾਹਾਂ ਹਨ ਨੂੰ ਕੋਰਾ ਝੂਠ ਦੱਸਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕੱਚੇ ਕਾਮਿਆਂ, ਨੈਸ਼ਨਲ ਸਿਹਤ ਮਿਸ਼ਨ ਤਹਿਤ ਸਮੂਹ ਮੁਲਾਜ਼ਮਾਂ, ਕੰਟਰੈਕਟ, ਆਊਟਸੋਰਸ ਕਾਮਿਆਂ, ਵੱਖ-ਵੱਖ ਸਕੀਮਾਂ ਤਹਿਤ ਕਾਮਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਪੱਕਿਆਂ ਕੀਤਾ ਜਾਵੇ। ਆਪਣੀ ਪੋਸਟ ਅਨੁਸਾਰ ਹੀ ਡਿਊਟੀ ਕਰਨ ਦਿੱਤੀ ਜਾਵੇ, ਹੋਰ ਵਾਧੂ ਡਿਊਟੀਆਂ ਨਾ ਲਗਾਈਆਂ ਜਾਣ। ਸਰਬਸੰਮਤੀ ਨਾਲ ਇਕ ਮਤਾ ਪਾਸ ਕਰਕੇ ਮੁਲਾਜ਼ਮਾਂ ਦੇ ਆਗੂ ਅਤੇ ਗੌਰਮਿੰਟ ਟੀਚਰ ਯੂਨੀਅਨ ਦੇ ਸਾਬਕਾ ਸਕੱਤਰ ਸੁਰਜੀਤ ਸਿੰਘ ਮੁਹਾਲੀ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨਟ ਚੋਣਾਂ ਵਿਚ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ’ਚ ਗੁਰਦੀਪ ਸਿੰਘ, ਬਲਜਿੰਦਰ ਸਿੰਘ, ਸਰਕਾਰੀ ਅਧਿਆਪਕ ਜ਼ਿਲ੍ਹਾ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਵਰਿਆ ਅਤੇ ਕੁਲਜੀਤ ਸਿੰਘ, ਗੁਰਪ੍ਰਤਾਪ ਸਿੰਘ, ਰਣਜੀਤ ਸਿੰਘ, ਜਸਬੀਰ ਸਿੰਘ, ਪ.ਸ.ਫ ਦੇ ਪੱਟੀ ਦੇ ਬਲਾਕ ਪ੍ਰਧਾਨ ਜੋਗਾ ਸਿੰਘ, ਪੁਰਾਣੀ ਪੈਨਸ਼ਨ ਦੇ ਜਨਰਲ ਸਕੱਤਰ ਜਰਨੈਲ ਸਿੰਘ ਆਸਲ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਗਤਾਰ ਸਿੰਘ ਆਸਲ, ਬਖਸ਼ੀਸ ਸਿੰਘ ਜਵੰਦਾ, ਧਰਮਿੰਦਰ ਸਿੰਘ ਰਟੌਲ, ਦਵਿੰਦਰ ਸਿੰਘ ਤਰਨ ਤਾਰਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ੋਨਲ ਮੁਕਾਬਲਿਆਂ ’ਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡੇ ਝੰਡੇ ਅਗਲੀ ਖ਼ਬਰ ਫਾਸਟ ਫੂਡ ਰੇਹੜੀਆਂ ’ਤੇ ਪਰੋਸਿਆ ਜਾ ਰਿਹਾ ਜ਼ਹਿਰ, ਫਰੂਟ ਜੂਸ ਵਿਚ ਘਟੀਆ ਰੰਗਾਂ ਦੀ ਵਰਤੋਂ ਸਿਹਤ ਵਿਭਾਗ ਤੋਂ ਜਾਂਚ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।