19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਖਾਲੜਾ ਪੁਲਿਸ ਨੇ ਅਫ਼ੀਮ ਤੇ ਪਿਸਟਲ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਖਾਲੜਾ, 18 ਸਤੰਬਰ (ਜੱਜਪਾਲ ਸਿੰਘ ਜੱਜ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ 880 ਗ੍ਰਾਮ ਅਫੀਮ ਤੇ ਪਿਸਟਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਖਾਲੜਾ ਦੇ ਏ.

ਅਜੀਤ ਡੈਸਕ 19-09-2026
ਖਾਲੜਾ, 18 ਸਤੰਬਰ (ਜੱਜਪਾਲ ਸਿੰਘ ਜੱਜ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ 880 ਗ੍ਰਾਮ ਅਫੀਮ ਤੇ ਪਿਸਟਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਖਾਲੜਾ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰੀਟ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਇਕ ਮੋਟਰਸਾਈਕਲ ਨੰਬਰ ਪੀ.ਬੀ. 38 ਸੀ 4424 ’ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਗੁਰਵਿੰਦਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਦੋਦੇ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 880 ਗ੍ਰਾਮ ਅਫੀਮ ਬਰਾਮਦ ਹੋਈ ਹੈ, ਜਿਸ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੂੰ ਬੀ. ਐੱਸ. ਐੱਫ ਕਰਮਚਾਰੀਆਂ ਵਲੋਂ ਸੂਚਨਾ ਦਿੱਤੀ ਗਈ ਕਿ ਹਰਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਲਸੀਆਂ ਖੁਰਦ ਦੇ ਘਰ ਖਾਲੀ ਜਗ੍ਹਾ ’ਤੇ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ ਹੈ ਤਾਂ ਤੁਰੰਤ ਉਹ ਉਥੇ ਪੁੱਜੇ ਤਾਂ ਪੈਕੇਟ ਨੂੰ ਜਦੋਂ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ ਸਮੇਤ 3 ਮੈਗਜੀਨ ਬਰਾਮਦ ਹੋਏ ਹਨ।
ਪਿਛਲੀ ਖ਼ਬਰ ਏ. ਟੀ. ਐੱਮ. ਮਸ਼ੀਨ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਬੱਸ ਦੀ ਟੱਕਰ ਨਾਲ ਬਜ਼ੁਰਗ ਵਿਅਕਤੀ ਦੀ ਮੌਤ, ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।