ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਨੇ ‘ਅੰਤਰਰਾਸ਼ਟਰੀ ਧਾਰਮਿਕ ਕੈਂਪ’ ’ਚ ਕੀਤੀ ਸ਼ਮੂਲੀਅਤ
ਹਰੀਕੇ ਪੱਤਣ, 18 ਸਤੰਬਰ (ਸੰਜੀਵ ਕੁੰਦਰਾ)–ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ ਵਲੋਂ ਕੀਨੀਆ ਵਿਚ ਦਸ 10 ਅੰਤਰਰਾਸ਼ਟਰੀ ਅਧਿਆਤਮਿਕ ਤੇ ਸੇਵਾ ਰਿਟਰੀਟ ਕੈਂਪ ਲਗਾਇਆ ਗਿਆ, ਜਿਸ ਵਿਚ ਪੰਜਾਬ ਤੋਂ ਵੱਖ ਵੱਖ ਸੰਸਥਾਵਾਂ ਅਧੀਨ ਚੱਲ ਰਹੇ ਸਕੂਲਾਂ ਵਿਚੋਂ 10-10 ਵਿਦਿਆਰਥਣਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿਚ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਅਧੀਨ ਚਲ ਰਹੇ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਲਵਲੀਨ ਕੌਰ ਦੀ ਵੀ ਚੋਣ ਕੀਤੀ ਗਈ।
ਹਰੀਕੇ ਪੱਤਣ, 18 ਸਤੰਬਰ (ਸੰਜੀਵ ਕੁੰਦਰਾ)–ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ ਵਲੋਂ ਕੀਨੀਆ ਵਿਚ ਦਸ 10 ਅੰਤਰਰਾਸ਼ਟਰੀ ਅਧਿਆਤਮਿਕ ਤੇ ਸੇਵਾ ਰਿਟਰੀਟ ਕੈਂਪ ਲਗਾਇਆ ਗਿਆ, ਜਿਸ ਵਿਚ ਪੰਜਾਬ ਤੋਂ ਵੱਖ ਵੱਖ ਸੰਸਥਾਵਾਂ ਅਧੀਨ ਚੱਲ ਰਹੇ ਸਕੂਲਾਂ ਵਿਚੋਂ 10-10 ਵਿਦਿਆਰਥਣਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿਚ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਅਧੀਨ ਚਲ ਰਹੇ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਲਵਲੀਨ ਕੌਰ ਦੀ ਵੀ ਚੋਣ ਕੀਤੀ ਗਈ। ਕੀਨੀਆ ਤੋਂ ਵਾਪਸ ਪਰਤਣ ਤੇ ਚੀਫ਼ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਅਤੇ ਮੁੱਖ ਕਮੇਟੀ ਮੈਂਬਰਾਂ ਵਲੋਂ ਸਵਾਗਤ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਤੇ ਪ੍ਰਿੰਸੀਪਲ ਵਲੋਂ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਧਾਰਮਿਕ ਅਧਿਆਪਕ ਤਸਬੀਰ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਤੇ ਜਿਨ੍ਹਾਂ ਵੀ ਧਾਰਮਿਕ ਸੰਸਥਾਵਾਂ ਵਲੋਂ ਧਾਰਮਿਕ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਸਾਡੀ ਕੋਸ਼ਿਸ਼ ਹੁੰਦੀ ਹੈ ਕਿਉਸ ਹਰੇਕ ਕੈਂਪ ਵਿਚ ਸਕੂਲ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਉਹ ਆਪਣੇ ਬਹੁਮੁੱਲੇ ਇਤਿਹਾਸ ਅਤੇ ਵਿਰਾਸਤ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਨੂੰ ਚੰਗੇਰਾ ਬਣਾ ਸਕਣ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥਣ ਨੂੰ ਸਕੂਲ ਵਿਚ ਜੀ ਆਇਆ ਕਿਹਾ ਅਤੇ ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਚੀਫ਼ ਖਾਲਸਾ ਦੀਵਾਨ ਵੱਲੋਂ ਆਪਣੇ ਸਾਰੇ ਸਕੂਲਾਂ ਵਿਚੋਂ ਸਾਡੇ ਸਕੂਲ ਦੀ ਵਿਦਿਆਰਥਣ ਦੀ ਚੋਣ ਕੀਨੀਆ ਵਿਚ ਲੱਗ ਰਹੇ ਧਾਰਮਿਕ ਕੈਂਪ ਲਈ ਕੀਤੀ ਗਈ । ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਕੂਲ ਦੀ ਵਿਦਿਆਰਥਣ , ਉਨ੍ਹਾਂ ਦੇ ਅਧਿਆਪਕ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਸਮੇਂ- ਸਮੇਂ ਤੇ ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜ ਕੇ ਰੱਖਿਆ ਜਾ ਸਕੇ ।