20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੈਨਸ਼ਨਰਾਂ ਵਲੋਂ ਮਹਿੰਗਾਈ ਭੱਤਾ ਦੇਣਾ ਇਕ ਚੰਗੀ ਪਹਿਲ ਦੱਸਦਿਆਂ ਹੋਰ ਮੰਗਾਂ ਹਾਸਿਲ ਕਰਨ ਲਈ ਸੰਘਰਸ਼ ਜਾਰੀ ਰੱਖਣ ’ਤੇ ਜ਼ੋਰ

ਤਰਨ ਤਾਰਨ, 19 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਟੇਟ ਪੈਨਸ਼ਨਰਜ ਕਨਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਸ਼ਾਮਿਲ ਹੋਣ ਉਪਰੰਤ ਜ਼ਿਲ੍ਹਾ ਕਮੇਟੀ ਮੈਂਬਰਾਂ ਨਾਲ ਵਿਚਾਰ ਚਰਚਾ ਦੌਰਾਨ ਪ੍ਰਧਾਨ ਅਜੀਤ ਸਿੰਘ ਫ਼ਤਿਹ ਚੱਕ ਨੇ ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਤਹਿਸੀਲ ਪ੍ਰਧਾਨ ਸੁਰਿੰਦਰ ਸਿੰਘ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਆਖਿਆ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ 18 ਫ਼ੀਸਦੀ ਵਿਚੋਂ ਕੇਵਲ 8 ਫ਼ੀਸਦੀ ਮਹਿੰਗਾਈ ਭੱਤਾ ਦੇਣਾ ਹੀ ਸਵੀਕਾਰ ਕੀਤਾ ਹੈ, ਪਰ ਇਹ ਵੀ ਜਥੇਬੰਦੀਆਂ ਦੀ ਏਕਤਾ, ਸੰਘਰਸ਼ ਅਤੇ ਦਬਾਅ ਸਦਕਾ ਹੀ ਸੰਭਵ ਹੋਇਆ ਹੈ ।

ਅਜੀਤ ਡੈਸਕ 20-09-2026
ਤਰਨ ਤਾਰਨ, 19 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਟੇਟ ਪੈਨਸ਼ਨਰਜ ਕਨਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਸ਼ਾਮਿਲ ਹੋਣ ਉਪਰੰਤ ਜ਼ਿਲ੍ਹਾ ਕਮੇਟੀ ਮੈਂਬਰਾਂ ਨਾਲ ਵਿਚਾਰ ਚਰਚਾ ਦੌਰਾਨ ਪ੍ਰਧਾਨ ਅਜੀਤ ਸਿੰਘ ਫ਼ਤਿਹ ਚੱਕ ਨੇ ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਤਹਿਸੀਲ ਪ੍ਰਧਾਨ ਸੁਰਿੰਦਰ ਸਿੰਘ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਆਖਿਆ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ 18 ਫ਼ੀਸਦੀ ਵਿਚੋਂ ਕੇਵਲ 8 ਫ਼ੀਸਦੀ ਮਹਿੰਗਾਈ ਭੱਤਾ ਦੇਣਾ ਹੀ ਸਵੀਕਾਰ ਕੀਤਾ ਹੈ, ਪਰ ਇਹ ਵੀ ਜਥੇਬੰਦੀਆਂ ਦੀ ਏਕਤਾ, ਸੰਘਰਸ਼ ਅਤੇ ਦਬਾਅ ਸਦਕਾ ਹੀ ਸੰਭਵ ਹੋਇਆ ਹੈ । ਇਸ ਨੂੰ ਇਕ ਚੰਗੀ ਪਹਿਲ ਸਮਝਿਆ ਜਾਵੇ ਅਤੇ ਰਹਿੰਦੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੱਖਾਂ ਪੈਨਸ਼ਨਰਾਂ ਤੇ ਅਜੇ ਤੱਕ ਛੇਵਾਂ ਪੇ ਕਮਿਸ਼ਨ ਹੀ ਲਾਗੂ ਨਹੀਂ ਕੀਤਾ, ਜਿਸ ਦੀ ਉਦਾਹਰਣ 1-1-2016 ਤੋਂ ਪਹਿਲਾਂ ਸੇਵਾ ਮੁਕਤ ਪੈਨਸ਼ਨਰਾਂ ਛੇਵੇਂ ਪੇ ਕਮਿਸ਼ਨ ਦੁਆਰਾ ਸਿਫ਼ਾਰਿਸ਼ ਕੀਤੇ 2.59 ਦੇ ਗੁਣਾਕ ਅਤੇ ਨੋਸ਼ਨਲ ਪੈਨਸ਼ਨ ਸੋਧ ਵਿਧੀ ਰਾਹੀਂ ਪੈਨਸ਼ਨਾਂ ਸੋਧਣ ਦੀ ਬਜਾਇ ਆਪਣੇ ਵਲੋਂ ਹੀ ਚੰਨੀ ਸਰਕਾਰ ਨੇ 2.4495 ਦਾ ਗੁਣਾਕ ਲਾਗੂ ਕਰਕੇ ਇਹਨਾਂ ਪੈਨਸ਼ਨਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ । ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਛੇਵੇਂ ਪੇ ਕਮਿਸ਼ਨ ਦੇ ਬਕਾਏ ਦੇਣ ਤੋਂ ਲਗਾਤਾਰ ਪਾਸਾ ਵੱਟ ਕੇ ਹਾਈਕੋਰਟ ਦੇ ਹੁਕਮਾਂ ਅਨੁਸਾਰ 18 ਫਰਵਰੀ 2025 ਨੂੰ ਇਕ ਪੱਤਰ ਜਾਰੀ ਕਰਕੇ ਇਸ ਬਕਾਏ ਨੂੰ ਵੀ 42 ਕਿਸ਼ਤਾਂ ਭਾਵ ਸਾਢੇ ਤਿੰਨ ਸਾਲ ਦੀ ਲੰਮੀ ਮਿਆਦ ਵਿਚ ਦੇਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਕਾਰਨ ਪੈਨਸ਼ਨਰਾਂ ਫੈਮਿਲੀ ਪੈਨਸ਼ਨਰਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਅਤੇ ਰੋਹ ਬਣਿਆ ਹੋਇਆ ਹੈ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਸਰਲੀ, ਮੀਤ ਪ੍ਰਧਾਨ ਇੰਜੀਨੀਅਰ ਵਿਜੈ ਕੁਮਾਰ ਸ਼ਰਮਾ, ਖਜ਼ਾਨਚੀ ਕੁਲਦੀਪ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ ਚੁਤਾਲਾ, ਹਰਭਜਨ ਸਿੰਘ, ਡਿਪਟੀ ਜਨਰਲ ਸਕੱਤਰ ਵਿਜੇ ਕੁਮਾਰ ਵਿਨਾਇਕ, ਵਧੀਕ ਪ੍ਰੈਸ ਸਕੱਤਰ ਹਰਸੁਖਦੇਵ ਸਿੰਘ, ਤਹਿਸੀਲ ਪ੍ਰਧਾਨ ਧਰਮ ਸਿੰਘ, ਜੋਧਬੀਰ ਸ਼ਰਮਾ, ਸਵਰਨ ਸਿੰਘ ਗੋਇੰਦਵਾਲ, ਪ੍ਰਿੰਸੀਪਲ ਸੁੱਖਾ ਸਿੰਘ, ਸਰਵਣ ਸਿੰਘ ਰਸੂਲਪੁਰ, ਗੁਰਚਰਨ ਸਿੰਘ, ਲਾਲ ਸਿੰਘ, ਨਰਿੰਦਰ ਸਿੰਘ, ਅਰਜਨ ਸਿੰਘ, ਬਲਰਾਮ ਕੁਮਾਰ, ਜਸਬੀਰ ਸਿੰਘ ਅਤੇ ਪ੍ਰੇਮ ਪ੍ਰਕਾਸ਼ ਆਦਿ ਪੈਨਸ਼ਨਰ ਆਗੂਆਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਸੇਰੋਂ ਖੰਡ ਮਿੱਲ ਮੋਰਚਾ ਪੰਜਵੇਂ ਮਹੀਨੇ ’ਚ ਦਾਖ਼ਲ ਅਗਲੀ ਖ਼ਬਰ ਬਾਕਸਿੰਗ ਮੁਕਾਬਲੇ ਵਿਚ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੱਟੀ ਦੀਆਂ ਪੰਜ ਵਿਦਿਆਰਥਣਾਂ ਨੇ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।