20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੰਮ੍ਰਿਤਸਰ ’ਚ ਗੋਲੀਆਂ ਮਾਰ ਕੇ ਸ਼ਹੀਦ ਕੀਤੇ ਏ.ਐਸ.ਆਈ. ਹਰਜੀਤ ਸਿੰਘ ਦਾ ਜੱਦੀ ਪਿੰਡ ਰਾਮਪੁਰ-ਭੂਤਵਿੰਡ ਵਿਚ ਹੋਇਆ ਅੰਤਿਮ ਸੰਸਕਾਰ

ਖਡੂਰ ਸਾਹਿਬ, 19 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਅੰਮ੍ਰਿਤਸਰ ’ਚ ਡਿਊਟੀ ਤੇ ਤਾਇਨਾਤ ਪੰਜਾਬ ਪੁਲਿਸ ਦੇ ਏ. ਐਸ.

ਅਜੀਤ ਡੈਸਕ 20-09-2026
ਖਡੂਰ ਸਾਹਿਬ, 19 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਅੰਮ੍ਰਿਤਸਰ ’ਚ ਡਿਊਟੀ ਤੇ ਤਾਇਨਾਤ ਪੰਜਾਬ ਪੁਲਿਸ ਦੇ ਏ.ਐਸ.ਆਈ. ਹਰਜੀਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਭੂਤਵਿੰਡ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ ਅਤੇ ਪੁਲਿਸ ਪ੍ਰਸ਼ਾਸਨ ਦੇ ਏ.ਡੀ.ਜੀ.ਪੀ. ਏ.ਐਸ. ਰਾਏ, ਐਸ.ਐਸ.ਪੀ. ਫਿਰੋਜਪੁਰ ਭੁਪਿੰਦਰ ਸਿੰਘ ਸਿੱਧੂ, ਸੁਖਨਿੰਦਰ ਸਿੰਘ ਐਸ.ਪੀ., ਮਨਜੀਤ ਕੌਰ ਐਸ.ਪੀ. ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ ਵਲੋਂ ਸ਼ਹੀਦ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਿਆਸੀ ਆਗੂਆਂ ਵਿਚ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਤਿੰਦਰਜੀਤ ਸਿੰਘ ਛੱਜਲਵੱਡੀ, ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ ਵਲੋਂ ਵੀ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਇਸ ਮੌਕੇ ਏ.ਐਸ.ਆਈ. ਹਰਜੀਤ ਸਿੰਘ ਦੇ 10 ਸਾਲ ਦੇ ਸਪੁੱਤਰ ਅਰਬਾਜ਼ ਸਿੰਘ, ਧੀਆਂ ਹਰਮਨਪ੍ਰੀਤ ਕੌਰ ਤੇ ਸਿਮਰਨਜੀਤ ਕੌਰ ਨੇ ਵੀ ਆਪਣੇ ਪਿਤਾ ਨੂੰ ਸਲੂਟ ਮਾਰ ਕੇ ਵਿਦਾਇਗੀ ਦਿੱਤੀ। ਇਸ ਮੌਕੇ ਹਰਜੀਤ ਸਿੰਘ ਦੇ ਅੰਗੀਠੇ ਨੂੰ ਉਨ੍ਹਾਂ ਦੇ ਭਰਾ ਏ.ਐਸ.ਆਈ. ਗੁਰਵੇਲ ਸਿੰਘ ਨੇ ਅਗਨੀ ਭੇਟ ਕੀਤੀ। ਇਸ ਮੌਕੇ ਮਾਹੌਲ ਇਨ੍ਹਾਂ ਗਮਗੀਨ ਸੀ ਕਿ ਬੱਚਿਆਂ ਦੀਆਂ ਅੱਖਾਂ ਵਿਚੋਂ ਵਹਿ ਰਹੇ ਹੰਝੂਆਂ ਨੇ ਹਰ ਅੱਖ ਨੂੰ ਨਮ ਕਰ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਹਰਜੀਤ ਸਿੰਘ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕਿਸੇ ਹੋਰ ਧੀਆਂ ਪੁੱਤਰਾਂ ਦੇ ਸਿਰਾਂ ਤੋਂ ਉਨ੍ਹਾਂ ਦੇ ਪਿਤਾ ਦਾ ਸਾਇਆ ਨਾ ਉਠੇ। ਇਸ ਮੌਕੇ ਅੰਤਿਮ ਸੰਸਕਾਰ ਉਪਰ ਪੁੱਜੇ ਏ.ਡੀ.ਜੀ.ਪੀ. ਏ.ਐਸ. ਰਾਏ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਬਹੁਤ ਜਲਦੀ ਪੁਲਿਸ ਸ਼ਹੀਦ ਦੇ ਕਾਤਲਾਂ ਨੂੰ ਫੜ੍ਹ ਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਨੌਕਰੀ ਅਤੇ ਸਹਾਇਤਾ ਰਾਸ਼ੀ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਪਰਿਵਾਰ ਨੂੰ ਹੀ ਨਹੀਂ, ਸਗੋਂ ਆਮ ਜਨਤਾ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕਿ ਖੜੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਇਸ ਮੌਕੇ ਹਰਮਨਬੀਰ ਸਿੰਘ ਗਿੱਲ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਭੁਪਿੰਦਰ ਸਿੰਘ ਸਿੱਧੂ ਐਸ.ਐਸ.ਪੀ. ਫਿਰੋਜ਼ਪੁਰ, ਸੁਖਨਿੰਦਰ ਸਿੰਘ ਐਸ.ਪੀ., ਮਨਜੀਤ ਕੌਰ ਐਸ.ਪੀ., ਗੁਰਬੀਰ ਸਿੰਘ ਜਵਾਈ, ਸੰਦੀਪ ਸਿੰਘ ਭਲਾਈਪੁਰ ਇੰਸਪੈਕਟਰ, ਹਰਜਿੰਦਰ ਸਿੰਘ ਜਿੰਦਾ ਰਾਮਪੁਰ ਸਾਬਕਾ ਸਰਪੰਚ, ਰਣਜੀਤ ਸਿੰਘ ਗੋਲਡੀ ਸਾਬਕਾ ਸਰਪੰਚ, ਜੁਗਰਾਜ ਸਿੰਘ ਸ਼ਹ ਰਾਮਪੁਰ ਬਲਾਕ ਪ੍ਰਧਾਨ, ਮੁਖਤਾਰ ਸਿੰਘ, ਦਿਲਬਾਗ ਸਿੰਘ ਭਰਾ, ਗੁਰਪਾਲ ਸਿੰਘ ਰਾਮਪੁਰ ਸਾਬਕਾ ਸਰਪੰਚ, ਹਰੀ ਸਿੰਘ, ਗੁਰਬੱਲੀ ਸਿੰਘ ਸੰਕਰ ਸਿੰਘ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਮਨਜਿੰਦਰ ਸਿੰਘ ਮੰਨਾ, ਰਸ਼ਪਾਲ ਸਿੰਘ ਨੰਬਰਦਾਰ, ਗੁਰਦੇਵ ਸਿੰਘ ਮੀਆਂਵਿੰਡ, ਰਾਮ ਸਿੰਘ ਨਾਗੋਕੇ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੁਰੂ ਅਮਰਦਾਸ ਸਕੂਲ ਦੀਆਂ ਖਿਡਾਰਨਾਂ ਨੇ ਲਹਿਰਾਇਆ ਜਿੱਤ ਦਾ ਪਰਚਮ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚ ਸਾਮਾਨ ਸੁੱਟਣ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।