ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਭੱਠ ਸਾਹਿਬ ਵਿਖੇ ਭੇਟ
ਪੱਟੀ, 20 ਸਤੰਬਰ ( ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਰਾਹੀਂ ਭੇਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਰਸਮਾਂ ਅਨੁਸਾਰ ਸਤਿਕਾਰ ਸਹਿਤ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਸੁਸ਼ੋਭਿਤ ਕੀਤੇ ਗਏ।
ਅਜੀਤ ਡੈਸਕ
21-09-2026