22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਲੂਮਨੀ ਮੀਟ ਕਰਵਾਈ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)– ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਲੂਮਨੀ ਮੀਟ ਕਰਵਾਈ ਗਈ। ਇਸ ਅਲੂਮਨੀ ਮੀਟ ਵਿਚ ਸਕੂਲ ਦੇ ਸਾਲ 2021 ਤੋਂ ਸਾਲ 2026 ਤੱਕ ਬਾਰ੍ਹਵੀਂ ਜਮਾਤ ਪਾਸ ਕਰਕੇ ਜਾ ਚੁੱਕੇ ਵਿਦਿਆਰਥੀਆਂ ਦੇ ਹਿੱਸਾ ਲਿਆ।

ਅਜੀਤ ਡੈਸਕ 22-09-2026
ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)– ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਲੂਮਨੀ ਮੀਟ ਕਰਵਾਈ ਗਈ। ਇਸ ਅਲੂਮਨੀ ਮੀਟ ਵਿਚ ਸਕੂਲ ਦੇ ਸਾਲ 2021 ਤੋਂ ਸਾਲ 2026 ਤੱਕ ਬਾਰ੍ਹਵੀਂ ਜਮਾਤ ਪਾਸ ਕਰਕੇ ਜਾ ਚੁੱਕੇ ਵਿਦਿਆਰਥੀਆਂ ਦੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਬਾਬਾ ਬਲਦੇਵ ਸਿੰਘ, ਸਕੱਤਰ ਜਸਵਿੰਦਰਪਾਲ ਸਿੰਘ, ਪ੍ਰਿੰ.ਵਰਿਆਮ ਸਿੰਘ, ਪ੍ਰਿੰ.ਹਰਜਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ। ਉਪਰੰਤ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਵਲੋਂ ਆਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦੇ ਹੋਏ ਅਲੂਮਨੀ ਮੀਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਉੱਚ-ਪੜ੍ਹਾਈ ਕਰਕੇ ਸਨਮਾਨਯੋਗ ਅਹੁਦੇ ਹਾਸਲ ਕਰਦੇ ਹੋਏ ਦੇਸ਼, ਕੌਮ ਅਤੇ ਸਮਾਜ ਦੀ ਸੇਵਾ ਕਰਨ ਵਾਸਤੇ ਪ੍ਰੇਰਨਾ ਦਿੱਤੀ। ਆਏ ਹੋਏ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨਾਂ ਨੇ ਸਕੂਲ ਤੋਂ ਸਿਰਫ ਅਕਾਦਮਿਕ ਸਿੱਖਿਆ ਹੀ ਪ੍ਰਾਪਤ ਨਹੀਂ ਕੀਤੀ ਸਗੋਂ ਅਧਿਆਤਮਿਕ ਸਿੱਖਿਆ ਵੀ ਗ੍ਰਹਿਣ ਕੀਤੀ ਹੈ ਅਤੇ ਉਨ੍ਹਾਂ ਦੀ ਸ਼ਖਸੀਅਤ ਦੇ ਹਰ ਪਹਿਲੂ ਨੂੰ ਨਿਖੇਰਣ ਲਈ ਸਕੂਲ ਦਾ ਬਹੁਤ ਵੱਡਾ ਯੋਗਦਾਨ ਹੈ। ਉਪਰੰਤ ਪ੍ਰਿੰ.ਵਰਿਆਮ ਸਿੰਘ ਨੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਮਿਲੀ ਸਿੱਖਿਆ ਨੂੰ ਹਮੇਸ਼ਾ ਯਾਦ ਰੱਖਣ ਅਤੇ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਅਤੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਅਲੂਮਨੀ ਮੀਟ ਵਿਚ ਪਹੁੰਚੇ ਵਿਦਿਆਰਥੀਆਂ ਨੂੰ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੀ ਪ੍ਰਬੰਧਕੀ ਕਮੇਟੀ ਵਲੋਂ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ। ਇਸ ਮੌਕੇ ਸਕੂਲ ਦੇ ਮੁੱਖ-ਅਧਿਆਪਕਾ ਨਵਪ੍ਰੀਤ ਕੌਰ, ਰੁਪਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸਬਜ਼ੀਆਂ ਦੇ ਭਾਅ ’ਚ ਭਾਰੀ ਉਛਾਲ, ਰਸੋਈ ਦਾ ਬਜਟ ਵਿਗੜਿਆ ਅਗਲੀ ਖ਼ਬਰ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀ. ਸੈਕੰ. ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੀਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।