ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਮਨਾਇਆ ਪੰਜਾਬੀ ਦਿਵਸ
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਸਮਰਪਿਤ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਆਪਣੀ ਮਾਂ-ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਮਾਣ ਦੀ ਭਾਵਨਾ ਪੈਦਾ ਕਰਨਾ ਸੀ।
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਸਮਰਪਿਤ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਆਪਣੀ ਮਾਂ-ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਮਾਣ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਕਵਿਤਾ ਉਚਾਰਨ, ਕਹਾਣੀ-ਵਾਚਨ, ਪੰਜਾਬੀ ਕੈਲੀਗ੍ਰਾਫੀ, ਲੋਕ-ਗੀਤਾਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਪੰਜਾਬੀ ਕੈਲੀਗ੍ਰਾਫੀ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਲਿਖਾਈ ਰਾਹੀਂ ਪੰਜਾਬੀ ਅੱਖਰਾਂ ਪ੍ਰਤੀ ਆਪਣੇ ਪਿਆਰ ਅਤੇ ਰਚਨਾਤਮਕਤਾ ਦਾ ਪ੍ਰਗਟਾਵਾ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਪੜ੍ਹਨ, ਲਿਖਣ ਅਤੇ ਬੋਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਮਾਂ-ਬੋਲੀ ਨਾਲ ਜੁੜਨਾ ਸਾਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਅਤੇ ਵਿਰਾਸਤ ਨਾਲ ਜੋੜਦਾ ਹੈ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਸ੍ਰੀਮਤੀ ਕੁਲਬੀਰ ਕੌਰ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਨੇ ਕਿਹਾ ਕਿ ‘ਮਾਂ-ਬੋਲੀ’ ਸਾਡੀ ਪਹਿਚਾਣ ਹੈ।