ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਸਮਾਗਮ ਖਡੂਰ ਸਾਹਿਬ ਵਿਖੇ 29 ਤੋਂ ਮਨਾਇਆ ਜਾਵੇਗਾ - ਮੈਨੇਜਰ
ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਤੇ ਸਾਲਾਨਾ ਜੋੜ ਮੇਲਾ 29 30 ਸਤੰਬਰ ਤੇ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਪਾਤਿਸ਼ਾਹੀ ਦੂਜੀ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। 30 ਸਤੰਬਰ ਨੂੰ ਦਿਨ ਤੇ ਰਾਤ ਦੇ ਗੁਰਮਤਿ ਸਮਾਗਮ ਹੋਣਗੇ ਅਤੇ 1 ਅਕਤੂਬਰ ਨੂੰ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲ੍ਹੇ ਪੰਡਾਲ ਵਿਚ ਦਿਨ ਅਤੇ ਰਾਤ ਦੇ ਧਾਰਮਿਕ ਪ੍ਰੋਗਰਾਮ ਹੋਣਗੇ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਅਤੇ ਰਾਗੀ ਢਾਡੀ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ।
ਗ
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਦਾ ਦ੍ਰਿਸ਼। ਤਸਵੀਰ-ਕੁਲਾਰ
26-09-2026
ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਤੇ ਸਾਲਾਨਾ ਜੋੜ ਮੇਲਾ 29 30 ਸਤੰਬਰ ਤੇ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਪਾਤਿਸ਼ਾਹੀ ਦੂਜੀ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। 30 ਸਤੰਬਰ ਨੂੰ ਦਿਨ ਤੇ ਰਾਤ ਦੇ ਗੁਰਮਤਿ ਸਮਾਗਮ ਹੋਣਗੇ ਅਤੇ 1 ਅਕਤੂਬਰ ਨੂੰ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲ੍ਹੇ ਪੰਡਾਲ ਵਿਚ ਦਿਨ ਅਤੇ ਰਾਤ ਦੇ ਧਾਰਮਿਕ ਪ੍ਰੋਗਰਾਮ ਹੋਣਗੇ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਅਤੇ ਰਾਗੀ ਢਾਡੀ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ। ਇਸ ਮੌਕੇ ਮਹਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਬਾਣੀਆਂ ਨੇ ਗੱਲਬਾਤ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹਨ, ਜਿਸ ਵਿਚ ਰੰਗ ਰੋਗਨ, ਲਾਇਟੰਗ, ਫੁੱਲਾਂ ਦੀ ਸਜਾਵਟ ਪਾਰਕਿੰਗ, ਗੁਰੂ ਕੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ, ਪ੍ਰਧਾਨ ਸਰਬਜੀਤ ਸਿੰਘ ਬਾਣੀਆਂ, ਮੀਤ ਪ੍ਰਧਾਨ ਨਰਿੰਦਰ ਸਿੰਘ ਖਡੂਰ ਸਾਹਿਬ, ਸਕੱਤਰ ਜਥੇਦਾਰ ਗੱਜਣ ਸਿੰਘ ਖਡੂਰ ਸਾਹਿਬ, ਕੈਸੀਅਰ ਮਨਜੀਤ ਸਿੰਘ ਆਦਿ ਹਾਜ਼ਰ ਸਨ।