28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਰਕਾਰ ਝੋਨੇ ਦੀ ਖਰੀਦ ਪ੍ਰਬੰਧਾਂ ਵਿਚ ਨਾਕਾਮਯਾਬ ਰਹੀ - ਸਾਬਕਾ ਵਿਧਾਇਕ ਭਲਾਈਪੁਰ

ਮੀਆਂਵਿੰਡ, 27 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ਵਿਚ ਆਉਣੀ ਤਕਰੀਬਨ ਇਕ ਸਤੰਬਰ ਤੋਂ ਸ਼ੁਰੂ ਹੋ ਗਈ ਹੈ, ਪਰ ਸਰਕਾਰ ਵਲੋਂ ਝੋਨੇ ਦੀ ਖਰੀਦ ਸੰਬੰਧੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਝੋਨੇ ਨੂੰ ਲਾਉਣ ਦੀ ਤਰੀਕ ਪੰਦਰਾਂ ਜੂਨ ਅਤੇ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ, ਪਰ ਇਸ ਵਾਰ ਸਰਕਾਰ ਵਲੋਂ ਝੋਨੇ ਨੂੰ ਲਾਉਣ ਦੀ ਤਰੀਕ ਇਕ ਜੂਨ ਸੀ ਅਤੇ ਖਰੀਦ ਦੀ ਤਰੀਕ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਪੰਦਰਾਂ ਦਿਨ ਲੇਟ ਹੈ।

ਅਜੀਤ ਡੈਸਕ 28-09-2026
ਮੀਆਂਵਿੰਡ, 27 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ਵਿਚ ਆਉਣੀ ਤਕਰੀਬਨ ਇਕ ਸਤੰਬਰ ਤੋਂ ਸ਼ੁਰੂ ਹੋ ਗਈ ਹੈ, ਪਰ ਸਰਕਾਰ ਵਲੋਂ ਝੋਨੇ ਦੀ ਖਰੀਦ ਸੰਬੰਧੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਝੋਨੇ ਨੂੰ ਲਾਉਣ ਦੀ ਤਰੀਕ ਪੰਦਰਾਂ ਜੂਨ ਅਤੇ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ, ਪਰ ਇਸ ਵਾਰ ਸਰਕਾਰ ਵਲੋਂ ਝੋਨੇ ਨੂੰ ਲਾਉਣ ਦੀ ਤਰੀਕ ਇਕ ਜੂਨ ਸੀ ਅਤੇ ਖਰੀਦ ਦੀ ਤਰੀਕ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਪੰਦਰਾਂ ਦਿਨ ਲੇਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਪੱਕ ਚੁੱਕੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਵਿਚ ਨਾਕਾਮਯਾਬ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਮੱਲ੍ਹਾ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸਾਬਕਾ ਚੇਅਰਮੈਨ ਨਿਰਵੈਰ ਸਿੰਘ ਭਲਾਈਪੁਰ, ਸਾਬਕਾ ਸਰਪੰਚ ਨੌਬੀ ਗਿੱਲ, ਪੀ.ਏ. ਜਗਦੀਪ ਸਿੰਘ ਮਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਮਿੱਲ ਵਿਚ ਪਈ ਸਰਕਾਰੀ ਕਣਕ ਨੂੰ ਲਗਾਈ ਅੱਗ ਅਗਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਪੀਂਦੇ 5 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।