29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਦੇ ਸੁਪਨੇ ਅਜੇ ਪੂਰੇ ਨਹੀਂ ਹੋਏ - ਕਾ. ਦਦੇਹਰ ਸਾਹਿਬ

ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਚੋਹਲਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਕੌਂਸਲ ਮੈਂਬਰ ਪਰਮਜੀਤ ਸਿੰਘ ਚੋਹਲਾ ਸਾਹਿਬ, ਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਬਿੱਲਿਆਂ ਵਾਲੇ ਨੇ ਕੀਤੀ।

ਚੋਹਲਾ ਸਾਹਿਬ ਵਿਖੇ ਕਾ. ਬਲਵਿੰਦਰ ਸਿੰਘ ਤੇ ਸਾਥੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਤੋਂ ਬਾਅਦ ਜਾਣਕਾਰੀ ਸਾਂਝੀ ਕਰਦੇ ਹੋਏ । ਤਸਵੀਰ: ਬਲਵਿੰਦਰ ਚੋਹਲਾ 29-09-2026
ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਚੋਹਲਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਕੌਂਸਲ ਮੈਂਬਰ ਪਰਮਜੀਤ ਸਿੰਘ ਚੋਹਲਾ ਸਾਹਿਬ, ਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਬਿੱਲਿਆਂ ਵਾਲੇ ਨੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਪਾਰਟੀ ਦੇ ਬਲਾਕ ਸਕੱਤਰ ਕਾ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜਿਸ ਭਾਰਤ ਦਾ ਸੁਪਨਾ ਦੇਖਿਆ ਸੀ, ਉਹ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਮੌਕੇ ਕਾ. ਸੁਰਜੀਤ ਸਿੰਘ, ਜਗਤਾਰ ਸਿੰਘ, ਜੋਗਾ ਸਿੰਘ, ਬਗੇਲ ਸਿੰਘ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ ਦਦੇਹਰ ਸਾਹਿਬ, ਕੁਲਵੰਤ ਸਿੰਘ, ਹਰਜਿੰਦਰ ਸਿੰਘ ਸਮੇਤ ਪਾਰਟੀ ਦੇ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚ ਵਿਚ ਜੇਤੂ ਅਗਲੀ ਖ਼ਬਰ ਇਨਕਮ ਟੈਕਸ ਆਡਿਟ ਦੀ ਤਾਰੀਖ ਇਕ ਮਹੀਨਾ ਵਧਾਈ ਜਾਵੇ - ਆਦੇਸ਼ ਅਗਨੀਹੋਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।