01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੋਇੰਦਵਾਲ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ - ਧੀਆਂ ਸਤਿਕਾਰ ਯੋਜਨਾ ਰਾਸ਼ੀ ਦੇ ਦੂਸਰੇ ਪੜਾਅ ਦੀ ਕਰਨਗੇ ਸ਼ੁਰੂਆਤ — ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)—ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ, ਜਿਸ ਤਹਿਤ ਮਹਿਲਾਵਾਂ ਦੇ ਸਨਮਾਨ ਵਜੋਂ ਸ਼ੁਰੂ ਕੀਤੀ ਗਈ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਅਤੇ ਐੱਸ. ਸੀ.

ਵਿਧਾਇਕ ਮਨਜਿੰਦਰ ਸਿੰਘ ਲਾਲਪਰਾ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)—ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ, ਜਿਸ ਤਹਿਤ ਮਹਿਲਾਵਾਂ ਦੇ ਸਨਮਾਨ ਵਜੋਂ ਸ਼ੁਰੂ ਕੀਤੀ ਗਈ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਅਤੇ ਐੱਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਰਾਸ਼ੀ ਦੇਣ ਦੀ ਯੋਜਨਾ ਸ਼ੁਰੂ ਕੀਤੀ ਗਈ ਸੀ। ਜਿਸ ਤਹਿਤ ਪਹਿਲੇ ਪੜਾਅ ਤਹਿਤ ਸਤੰਬਰ ਮਹੀਨੇ ਤੱਕ ਤਿੰਨ ਮਹੀਨਿਆਂ ਦੀ ਸਮਾਨ ਰਾਸ਼ੀ ਮਹਿਲਾਵਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ ਅਤੇ ਹੁਣ ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਦੌਰਾਨ ਇਸ ਯੋਜਨਾ ਦੇ ਦੂਸਰੇ ਪੜਾਅ ਤਹਿਤ ਮਹਿਲਾਵਾਂ ਦੇ ਖਾਤਿਆਂ ਵਿਚ ਦਸੰਬਰ ਮਹੀਨੇ ਤੱਕ ਦੀ ਰਾਸ਼ੀ ਪਾਉਣ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ਗੋਇੰਦਵਾਲ ਦੀ ਦਾਣਾ ਮੰਡੀ ਵਿਖੇ ‘ਆਪ’ ਵਲੋਂ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਲੋਕਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ , ਜਿਸ ਨੇ ਪੰਜਾਬ ਦੇ ਹਰੇਕ ਵਰਗ ਦੀ ਭਲਾਈ ਲਈ ਕੰਮ ਕੀਤੇ ਹਨ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਪਹੁੰਚਾਇਆ ਹੈ, ਉਥੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਮਿਲਣ ਵਾਲੀ ਰਾਸ਼ੀ ਸੰਬੰਧੀ ਮਹਿਲਾਵਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਇਕ ਆਮ ਆਦਮੀ ਪਾਰਟੀ ਹੀ ਹੈ, ਜਿਸ ਨੇ ਮਹਿਲਾਵਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ। ਉਨ੍ਹਾਂ ਲੋਕਾਂ ਅਤੇ ਖਾਸ ਕਰਕੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਵਿਚ ਹੁੰਮ ਹੁੰਮਾ ਕੇ ਪਹੁੰਚ ਕੇ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਸੁਨਣ।
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ 51 ਸਾਲਾ ਜੂਨੀਅਰ ਇੰਜੀਨੀਅਰ ਨੇ 800 ਮੀਟਰ ਦੌੜ ’ ਚ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।