01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕ ਪਿੰਡ ਦਿਲਾਵਰਪੁਰ ਵਿਖੇ ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ ਹੋ ਗਈ ਹੈ। ਦੂਸਰੇ ਪਾਸੇ ਮਿ੍ਰਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਵਿਆਹੁਤਾ ਦੇ ਸਹੁਰਾ ਪਰਿਵਾਰ ਖਿਲਾਫ਼ ਉਨ੍ਹਾਂ ਦੀ ਲੜਕੀ ਨੂੰ ਮਾਰਨ ਦੇ ਦੋਸ਼ ਲਗਾਏ ਗਏ ਹਨ।

ਮਿ੍ਤਕ ਸੁਮਨਦੀਪ ਕੌਰ ਦੀ ਫਾਈਲ ਤਸਵੀਰ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕ ਪਿੰਡ ਦਿਲਾਵਰਪੁਰ ਵਿਖੇ ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ ਹੋ ਗਈ ਹੈ। ਦੂਸਰੇ ਪਾਸੇ ਮਿ੍ਰਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਵਿਆਹੁਤਾ ਦੇ ਸਹੁਰਾ ਪਰਿਵਾਰ ਖਿਲਾਫ਼ ਉਨ੍ਹਾਂ ਦੀ ਲੜਕੀ ਨੂੰ ਮਾਰਨ ਦੇ ਦੋਸ਼ ਲਗਾਏ ਗਏ ਹਨ। ਥਾਣਾ ਗੋਇੰਦਵਾਲ ਵਿਖੇ ਜੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਲੋਹੀਆ ਖਾਸ ਜ਼ਿਲ੍ਹਾ ਜਲੰਧਰ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਸਭ ਤੋਂ ਵੱਡੀ ਲੜਕੀ ਸੁਮਨਦੀਪ ਕੌਰ ਜਿਸ ਦਾ ਵਿਆਹ 21 ਜੁਲਾਈ 2026 ਨੂੰ ਰਵੀ ਸਿੰਘ ਉਰਫ ਅਰਸ਼ ਪੁੱਤਰ ਸੱਜਣ ਸਿੰਘ ਵਾਸੀ ਦਿਲਾਵਰਪੁਰ ਨਾਲ ਹੋਇਆ ਸੀ। 30 ਸਤੰਬਰ ਨੂੰ ਉਸਦੀ ਲੜਕੀ ਦੇ ਸਹੁਰਾ ਸੱਜਣ ਸਿੰਘ ਦਾ ਫੋਨ ਆਇਆ ਕਿ ਤੁਹਾੜੀ ਲੜਕੀ ਸੁਮਨਦੀਪ ਕੌਰ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਹੈ ਅਤੇ ਅਸੀਂ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਹਾਂ ਅਤੇ ਕੁਝ ਸਮੇਂ ਬਾਅਦ ਫਿਰ ਦੁਬਾਰਾ ਫੋਨ ਆਇਆ ਕਿ ਸੁਮਨਦੀਪ ਕੌਰ ਦੀ ਮੌਤ ਹੋ ਗਈ ਹੈ ਅਤੇ ਉਸਦੀ ਲਾਸ਼ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਈ ਹੈ। ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਪੁੱਜ ਗਿਆ। ਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਨਾਲ ਰਵੀ ਸਿੰਘ ਅਤੇ ਉਸਦੇ ਪਰਿਵਾਰ ਨੇ ਕੁੱਟਮਾਰ ਕੀਤੀ ਹੈ ਅਤੇ ਕੋਈ ਜਹਿਰੀਲੀ ਚੀਜ ਪਿਆਈ ਹੈ, ਜਿਸ ਕਾਰਨ ਸੁਮਨਦੀਪ ਕੌਰ ਦੀ ਮੌਤ ਹੋ ਗਈ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਧਾਰਾ 194 ਬੀ.ਐੱਨ.ਐੱਸ.ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਅਧਾਰ ’ਤੇ ਮੁਲਜ਼ਮਾਂ ਖਿਲਾਫ ਕਾਰਵਾਈ ਕਰ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੋਸਤਾਨਾ ਮੈਚ ਖੇਡ ਰਹੇ– ਔਲਖ ਅਗਲੀ ਖ਼ਬਰ ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।