02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖਡੂਰ ਸਾਹਿਬ ਦੇ ਜੋੜ ਮੇਲੇ ਤੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਵਿਸ਼ਾਲ ਕਾਨਫ਼ਰੰਸ

ਖਡੂਰ ਸਾਹਿਬ, 1 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਅਤੇ ਇਤਿਹਾਸਕ ਨਗਰ ਖਡੂਰ ਸਾਹਿਬ ਦੇ ਜੋੜ ਮੇਲੇ ’ਤੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸਿਆਸੀ ਕਾਨਫਰੰਸ ਅਤੇ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਦਰਸ਼ਨ ਸਿੰਘ ਬਿਹਾਰੀਪੁਰ, ਇਸਤਰੀ ਸਭਾ ਦੀ ਆਗੂ ਹਰਜੀਤ ਕੌਰ ਫਤਿਆਬਾਦ, ਜਗੀਰ ਸਿੰਘ ਭਰੋਵਾਲ ਤੇ ਜਸਵੰਤ ਸਿੰਘ ਖਡੂਰ ਸਾਹਿਬ ਨੇ ਕੀਤੀ। ਸੰਬੋਧਨ ਦੌਰਾਨ ਸੀ.

ਅਜੀਤ ਡੈਸਕ 02-10-2026
ਖਡੂਰ ਸਾਹਿਬ, 1 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਅਤੇ ਇਤਿਹਾਸਕ ਨਗਰ ਖਡੂਰ ਸਾਹਿਬ ਦੇ ਜੋੜ ਮੇਲੇ ’ਤੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸਿਆਸੀ ਕਾਨਫਰੰਸ ਅਤੇ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਦਰਸ਼ਨ ਸਿੰਘ ਬਿਹਾਰੀਪੁਰ, ਇਸਤਰੀ ਸਭਾ ਦੀ ਆਗੂ ਹਰਜੀਤ ਕੌਰ ਫਤਿਆਬਾਦ, ਜਗੀਰ ਸਿੰਘ ਭਰੋਵਾਲ ਤੇ ਜਸਵੰਤ ਸਿੰਘ ਖਡੂਰ ਸਾਹਿਬ ਨੇ ਕੀਤੀ। ਸੰਬੋਧਨ ਦੌਰਾਨ ਸੀ.ਪੀ.ਆਈ. ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਹਕੂਮਤ ਨੇ ਆਪਣੇ ਰਾਜ ਦੀ ਉਮਰ ਲੰਬੀ ਕਰਨ ਵਾਸਤੇ ਐਸ.ਆਈ.ਆਰ. ਭਾਵ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੇਸ਼ ਭਰ ਵਿਚ ਆਰੰਭੀ ਹੋਈ ਹੈ, ਜਿਸ ਤਹਿਤ ਪੰਜਾਬ ’ਚ ਵੀ 26 ਲੱਖ ਦੇ ਕਰੀਬ ਵੋਟਰਾਂ ਦੀ ਵੋਟ ਕੱਟੀ ਜਾ ਚੁੱਕੀ ਹੈ ਤੇ ਹਾਲੇ ਮੁਹਿੰਮ ਜਾਰੀ ਹੈ। ਬੀ.ਜੇ.ਪੀ. ਨੇ ਬਿਹਾਰ ਤੇ ਪੱਛਮੀ ਬੰਗਾਲ ਦੇ ਸੂਬਿਆਂ ਦੀਆਂ ਚੋਣਾਂ ਵੋਟਾਂ ਦੀ ਕਟਾਈ ਕਰਕੇ ਜਿੱਤੀਆਂ ਹਨ। ਧਾਲੀਵਾਲ ਨੇ ਕਿਹਾ ਕਿ ਵੋਟਾਂ ਦੀ ਕਟਾਈ ਮੁਹਿੰਮ ਵਿਰੁੱਧ ਸੀ.ਪੀ.ਆਈ. ਅਤੇ ਸੀ.ਪੀ.ਆਈ.ਐਮ. ਤੇ ਦੂਜੀਆਂ ਖੱਬੀਆਂ ਧਿਰਾਂ ਵਲੋਂ ਦੇਸ਼ ਪੱਧਰ ਤੇ ਦਿੱਤੇ ਸੱਦੇ ਅਨੁਸਾਰ ਪੰਜਾਬ ਭਰ ਵਿਚ ਵੀ 2 ਅਕਤੂਬਰ ਤੱਕ ਸਾਂਝੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰਜਨ ਸਿੰਘ ਗੜਗੱਜ, ਫਾਊਂਡੇਸ਼ਨ ਦੇ ਸਕੱਤਰ ਤੇ ਸੀ.ਪੀ.ਆਈ. ਦੇ ਸੂਬਾ ਸਕੱਤਰੇਤ ਮੈਂਬਰ ਪਿ੍ਥੀਪਾਲ ਸਿੰਘ ਮਾੜੀਮੇਘਾ, ਸਰਬ ਭਾਰਤ ਨੌਜਵਾਨ ਸਭਾ ਦੇ ਕੁੱਲ ਹਿੰਦ ਜਨਰਲ ਸਕੱਤਰ ਸੁਖਜਿੰਦਰ ਸਿੰਘ ਮਹੇਸ਼ਰੀ ਤੇ ਸੀ.ਪੀਆਈ. ਦੇ ਜ਼ਿਲ੍ਹਾ ਸਕੱਤਰ ਦਵਿੰਦਰ ਸੋਹਲ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਖਰੜ ਇਲਾਕੇ ਦੇ 38 ਪਿੰਡ ਉਜਾੜ ਕੇ ਵਸਾਇਆ ਗਿਆ ਸੀ, ਇਸ ਲਈ ਚੰਡੀਗੜ੍ਹ ਤੇ ਪੰਜਾਬ ਵਾਸੀਆਂ ਦਾ ਹੱਕ ਹੈ ਤੇ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਇਸ ਮੌਕੇ ਸੀ.ਪੀ.ਆਈ. ਦੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ, ਸੀ.ਪੀ.ਆਈ. ਬਲਾਕ ਸਕੱਤਰ ਬਲਜੀਤ ਸਿੰਘ ਫਤਿਆਬਾਦ, ਬਲਦੇਵ ਸਿੰਘ ਧੂੰਦਾ ਸੀ.ਪੀ.ਆਈ. ਬਲਾਕ ਦੇ ਮੀਤ ਸਕੱਤਰ ਜਗਤਾਰ ਸਿੰਘ ਖਡੂਰ ਸਾਹਿਬ, ਮੇਜਰ ਸਿੰਘ ਦਾਰਾਪੁਰ, ਰਾਜ ਗੋਬਿੰਦ ਸਿੰਘ, ਚਰਨ ਸਿੰਘ ਤਰਨ ਤਾਰਨ, ਰਛਪਾਲ ਸਿੰਘ ਬਾਠ, ਗੁਰਚਰਨ ਸਿੰਘ ਕੰਢਾ ਫਤਿਆਬਾਦ, ਭਗਵੰਤ ਸਿੰਘ, ਘੁੱਕ ਸਿੰਘ ਵੇਈਂਪੂੰਈ, ਲਵਪ੍ਰੀਤ ਸਿੰਘ ਖਡੂਰਸਾਹਿਬ, ਪ੍ਰਮਜੀਤ ਸਿੰਘ ਚੋਹਲਾ ਸਾਹਿਬ ਨੇ ਵੀ ਵਿਚਾਰ ਰੱਖੇ।
ਪਿਛਲੀ ਖ਼ਬਰ ਰੰਜਿਸ਼ ਤਹਿਤ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਵਾਤਾਵਰਨ ਅਤੇ ਹਵਾ ਪਾਣੀ ਦੀ ਸ਼ੁੱਧਤਾ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦਾ ਉਪਰਾਲਾ ਕਰਨ ਦੀ ਲੋੜ - ਕੁਲਦੀਪ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।