ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਵਲੋਂ ਖੂਨਦਾਨ ਕੈਂਪ ਅੱਜ
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)—ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਜ਼ਿਲ੍ਹਾ ਤਰਨ ਤਾਰਨ ਵਲੋਂ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ ਤੱਕ ਗਾਂਧੀ ਪਾਰਕ ਨਜਦੀਕ ਥਾਣਾ ਸਿਟੀ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਭਰ ਵਿਚ ਖੂਨਦਾਨ ਕੈਂਪ ਲਗਾ ਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ ਹੈ।
ਅਜੀਤ ਡੈਸਕ
02-10-2026