02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐਨ.ਐਚ.ਐਮ. ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਕੱਢਿਆ ਰੋਸ ਮਾਰਚ - ਪ੍ਰਧਾਨ ਮਨਦੀਪ ਸਿੰਘ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)-ਐਨ. ਐਚ.

ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਐਨ.ਐਚ.ਐਮ. ਮੁਲਾਜ਼ਮ ਆਗੂ। ਤਸਵੀਰ: ਲਵਲੀ 02-10-2026
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਬੋਹੜੀ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਦੀ ਅਗਵਾਈ ਪ੍ਰਧਾਨ ਮਨਦੀਪ ਸਿੰਘ, ਜੈਸਮੀਨ ਕੌਰ, ਰਵਿੰਦਰ ਕੌਰ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਸੰਬੰਧੀ ਅਤੇ ਸਰਕਾਰ ਦੇ ਝੂਠੇ ਵਾਅਦਿਆਂ ਬਾਰੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਜਦੋਂ ਸ਼ਾਂਤਮਈ ਰੋਸ ਮਾਰਚ ਕਰਦੇ ਹੋਏ ਮੁਲਾਜ਼ਮ ਬੋਹੜੀ ਚੌਂਕ ਪਹੁੰਚੇ ਤਾਂ ਉਥੇ ਗੋਇੰਦਵਾਲ ਰੈਲੀ ਵਿਚ ਜਾ ਰਹੇ ‘ਆਪ’ ਵਰਕਰਾਂ ਵਲੋਂ ਆਪਣੀਆਂ ਰੈਲੀ ਦੀਆ ਬੱਸਾਂ ਨੂੰ ਪਹਿਲਾਂ ਕੱਢਣ ਲਈ ਮੁਲਾਜ਼ਾਮਾਂ ਦੇ ਮਾਰਚ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸਦਾ ਐਨ.ਐਚ.ਐਮ ਮੁਲਾਜਮਾਂ ਵਲੋਂ ਡੱਟ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂ ਮਨਦੀਪ ਸਿੰਘ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਕੋਵਿਡ-19 ਮਹਾਂਮਾਰੀ ਸਮੇਤ ਵੱਖ-ਵੱਖ ਸਿਹਤ ਮੁਹਿੰਮਾਂ ਅਤੇ ਸਰਕਾਰੀ ਸਿਹਤ ਪ੍ਰੋਗਰਾਮਾਂ ਦੌਰਾਨ ਐਨ.ਐਚ.ਐਮ. ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈਆਂ ਹਨ। ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂ ਰਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਹੁਣ ਤੱਕ 53 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਐਨ.ਐਚ.ਐਮ. ਮੁਲਾਜ਼ਮਾਂ ਦੀ ਇਕ ਵੀ ਮੁੱਖ ਮੰਗ ਨੂੰ ਸਰਕਾਰ ਵਲੋਂ ਸਵੀਕਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਗਾਂ ਦੇ ਸਥਾਈ ਅਤੇ ਸਾਰਥਿਕ ਹੱਲ ਲਈ ਕੋਈ ਠੋਸ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਮੀਟਿੰਗ ਵਿੱਚ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦੇ ਹੱਲ ਲਈ ਐਨ.ਐਚ.ਐਮ. ਇੰਪਲਾਈਜ਼ ਵੈਲਫੇਅਰ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਪੰਜਾਬ ਵਲੋਂ ਇਸ ਸੰਬੰਧੀ 15 ਦਿਨਾਂ ਦੀ ਡੈਡਲਾਈਨ ਦਿੱਤੀ ਗਈ ਸੀ, ਪਰ ਡੈਡਲਾਈਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਐਨ.ਐਚ.ਐਮ. ਇੰਪਲਾਈਜ਼ ਵੈਲਫੇਅਰ ਕਮੇਟੀ ਦੀ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਇਸ ਮੌਕੇ ਰਜਨੀ ਸ਼ਰਮਾ, ਯੂਨੀਅਨ ਆਗੂ ਅਮਰਜੀਤ ਕੌਰ ਕੈਰੋਂ, ਤਰਸੇਮ ਸਿੰਘ, ਸੰਦੀਪ ਸਿੰਘ ਬੀ.ਐਸ.ਏ., ਸੰਦੀਪ ਸਿੰਘ ਆਈ.ਏ., ਰਮਨਦੀਪ ਕੌਰ ਸੀ.ਐਚ.ਓ. ਕੈਰੋਂ, ਜੁਗਰਾਜ ਸਿੰਘ, ਵਿੱਦਿਆ ਦੇਵੀ, ਅਮਰਜੀਤ ਕੌਰ ਸੀ.ਐਚ.ਓ. ਖੇਮਕਰਨ, ਕੁਲਵੰਤ ਕੌਰ, ਸੁਪ੍ਰੀਤ ਕੌਰ, ਨਵਜੋਤ ਕੌਰ ਸਰਹਾਲੀ, ਜੈਸਮੀਨ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਸੀ.ਐਚ.ਓ. ਝਬਾਲ, ਮਨਜਿੰਦਰ ਸਿੰਘ, ਪ੍ਰਵੀਨ ਕੌਰ, ਪ੍ਰਭਜੀਤ ਕੌਰ ਸੁਰਸਿੰਘ, ਜਗਦੀਪ ਕੌਰ, ਗੁਰਪ੍ਰੀਤ ਕੌਰ, ਡਾ .ਅਮਨ, ਯੋਗੇਸ਼ ਗਿੱਲ, ਡਾ. ਸ਼ਰਨ ਕਸੇਲ, ਡਾ. ਚੰਦਨ ਸ਼ਰਮਾ ਘਰਿਆਲਾ, ਡਾ. ਗੁਰਸ਼ਰਨ ਸਿੰਘ, ਤਰੁਣ, ਸੰਦੀਪ ਸਿੰਘ ਸੀ.ਓ., ਕੰਵਲਜੀਤ ਕੌਰ ਡੀ.ਐਸ.ਏ., ਆਰੂਸ਼ ਭੱਲਾ, ਕੋਮਲਜੀਤ ਕੌਰ, ਸੁਮਨ ਸਿੱਧੂ, ਰਜਿੰਦਰ ਸਿੰਘ, ਪ੍ਰਗਟ ਸਿੰਘ, ਕਮਲਜੀਤ ਕੌਰ, ਮਨਿੰਦਰ ਕੌਰ ਆਦਿ ਐਨ.ਐਚ.ਐਮ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਨਿਕਸ਼ੈ ਪੋਸ਼ਣ ਕਿੱਟਾਂ ਵੰਡ ਕੇ ਟੀ.ਬੀ. ਮਰੀਜ਼ਾਂ ਨੂੰ ਦਿੱਤਾ ਪੋਸ਼ਣ ਸਹਾਰਾ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਵਲੋਂ ਖੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।