03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ’ਚ ਮਿਲੇਨੀਅਮ ਵਰਲਡ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਪੱਟੀ, 2 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਅਕੈਡਮੀ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ। ਵਿਦਿਆਰਥਣਾਂ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 03-10-2026
ਪੱਟੀ, 2 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਅਕੈਡਮੀ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ। ਵਿਦਿਆਰਥਣਾਂ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਮਨਜੋਤ ਕੌਰ ਨੇ 1000 ਮੀਟਰ ਦੌੜ, ਮਨਸੀਰਤ ਕੌਰ ਨੇ 500 ਤੇ 1000 ਮੀਟਰ ਦੌੜ ਵਿਚ ਤੀਜਾ ਸਥਾਨ, ਤੇਜਲ ਜੈਨ ਨੇ 500 ਮੀਟਰ ਦੌੜ ਵਿਚ ਤੀਜਾ ਸਥਾਨ ਜਦਕਿ ਰਮਨੀਕ ਕੌਰ ਅਤੇ ਪਰਨੀਤ ਕੌਰ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦਿਆਰਥਣਾਂ ਨੇ ਆਪਣੀ ਸਫਲਤਾ ਦਾ ਸਿਹਰਾ ਕੋਚਾਂ, ਖੇਡ ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਤੇ ਮਿਹਨਤ ਨੂੰ ਦਿੱਤਾ। ਪ੍ਰਿੰਸੀਪਲ ਪਵਨਦੀਪ ਕੌਰ ਨੇ ਸਾਰੀਆਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵੱਡੀਆਂ ਸਫਲਤਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਵਿਜ਼ਡਮ ਸਕੂਲ ਦੇ ਵਿਦਿਆਰਥੀ ਅੰਗਦ ਸਿੰਘ ਨੇ ਪਿਸਟਲ ਸ਼ੂਟਿੰਗ ’ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ ਦੀ ਅਧਿਆਪਕਾ ਪੂਜਾ ਮਹਿਤਾ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।