‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰ ’ਤੇ ਹੋਏ ਦਿਲਚਸਪ ਮੁਕਾਬਲੇ
ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਵੱਖ-ਵੱਖ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ।
ਅਜੀਤ ਡੈਸਕ
03-10-2026