04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੁੱਟਮਾਰ ਕਰਨ ’ਤੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ 2 ਵਿਅਕਤੀਆਂ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਤਲਵੰਡੀ ਸ਼ੋਭਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 29 ਸਤੰਬਰ ਨੂੰ ਉਹ ਅਤੇ ਉਸਦਾ ਪਿਤਾ ਜਸਵੰਤ ਸਿੰਘ ਤਾਏ ਸੁਖਵੰਤ ਸਿੰਘ ਦੀ ਬਹਿਕ ’ਤੇ ਮਿਲਣ ਲਈ ਆਏ ਸੀ।

ਅਜੀਤ ਡੈਸਕ 04-10-2026
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ 2 ਵਿਅਕਤੀਆਂ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਤਲਵੰਡੀ ਸ਼ੋਭਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 29 ਸਤੰਬਰ ਨੂੰ ਉਹ ਅਤੇ ਉਸਦਾ ਪਿਤਾ ਜਸਵੰਤ ਸਿੰਘ ਤਾਏ ਸੁਖਵੰਤ ਸਿੰਘ ਦੀ ਬਹਿਕ ’ਤੇ ਮਿਲਣ ਲਈ ਆਏ ਸੀ। ਜਦੋਂ ਉਸ ਦਾ ਪਿਤਾ ਘਰ ਨੂੰ ਵਾਪਸ ਆਉਣ ਲੱਗਾ ਤਾਂ ਉਸ਼ ਦੇ ਨਾਲ ਉਸ਼ ਦੇ ਤਾਏ ਦਾ ਲੜਕਾ ਫਤਹਿ ਸਿੰਘ ਮੋਟਰਸਾਈਕਲ ’ਤੇ ਬੈਠ ਗਿਆ। ਜਦ ਉਸ ਦਾ ਪਿਤਾ ਜਸਵੰਤ ਸਿੰਘ ਅਤੇ ਉਸਦੇ ਤਾਏ ਦਾ ਲੜਕਾ ਫਤਹਿ ਸਿੰਘ ਪਿੰਡ ਦੇ ਸਕੂਲ ਨਜ਼ਦੀਕ ਪੁੱਜੇ ਤਾਂ ਉਥੇ ਹਥਿਆਰਾਂ ਨਾਲ ਲੈਸ ਹੋ ਕੇ ਖੜੇ ਅਵਤਾਰ ਸਿੰਘ ਪੁੱਤਰ ਰਾਮ ਸਿੰਘ, ਦਇਆ ਸਿੰਘ ਪੁੱਤਰ ਅਵਤਾਰ ਸਿੰਘ, ਗੁਰਮੀਤ ਸਿੰਘ ਪੁੱਤਰ ਗੁਰਬਚਨ ਸਿੰਘ, ਗੁਰਸੇਵਕ ਸਿੰਘ ਪੁੱਤਰ ਗੁਰਬਚਨ ਸਿੰਘ, ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀਅਨ ਤਲਵੰਡੀ ਸ਼ੋਭਾ ਸਿੰਘ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਵਲੋਂ ਉਸ ਦੇ ਪਿਤਾ ਅਤੇ ਤਾਏ ਦੇ ਲੜਕੇ ਦੀ ਕੁੱਟਮਾਰ ਕੀਤੀ ਗਈ ਅਤੇ ਧਮਕੀਆਂ ਦਿੱਤੀਆਂ ਗਈਆਂ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਥ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਏ.ਟੀ.ਐੱਮ. ਬਦਲ ਕੇ ਪੈਸੇ ਕਢਵਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਕੁੱਟਮਾਰ ਕਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।