05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣੀਆਂ ਸ਼ੁਰੂ

ਝਬਾਲ, 4 ਅਕਤੂਬਰ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਾਝੇ ਵਿਚ ਪੈਂਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੇ ਸੱਤ ਅੱਠ ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਤੋਂ ਪਹਿਲਾਂ ਹੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਚੁੱਕੀਆਂ ਹਨ, ਜਿਸ ਨਾਲ ਪੂਰੀ ਤਰ੍ਹਾਂ ਮੇਲੇ ਦੀਆਂ ਰੌਣਕਾਂ ਲੱਗ ਚੁੱਕੀਆਂ ਹਨ। ਇਲਾਕੇ ਦੀਆਂ ਸੜਕਾਂ ’ਤੇ ਵੀ ਪਹਿਲਾਂ ਨਾਲੋਂ ਵਧੇਰੇ ਟਰੈਫਿਕ ਅਤੇ ਹਰ ਪਾਸੇ ਰੌਣਕ ਦਿਖਾਈ ਦੇ ਰਹੀ ਹੈ।

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੁੰਦੀਆਂ ਹੋਈਆਂ ਵੱਡੀ ਗਿਣਤੀ ਵਿਚ ਸੰਗਤਾਂ। ਤਸਵੀਰ : ਗੱਗੋਬੂਹਾ 05-10-2026
ਝਬਾਲ, 4 ਅਕਤੂਬਰ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਾਝੇ ਵਿਚ ਪੈਂਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੇ ਸੱਤ ਅੱਠ ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਤੋਂ ਪਹਿਲਾਂ ਹੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਚੁੱਕੀਆਂ ਹਨ, ਜਿਸ ਨਾਲ ਪੂਰੀ ਤਰ੍ਹਾਂ ਮੇਲੇ ਦੀਆਂ ਰੌਣਕਾਂ ਲੱਗ ਚੁੱਕੀਆਂ ਹਨ। ਇਲਾਕੇ ਦੀਆਂ ਸੜਕਾਂ ’ਤੇ ਵੀ ਪਹਿਲਾਂ ਨਾਲੋਂ ਵਧੇਰੇ ਟਰੈਫਿਕ ਅਤੇ ਹਰ ਪਾਸੇ ਰੌਣਕ ਦਿਖਾਈ ਦੇ ਰਹੀ ਹੈ। ਸੰਗਤਾਂ ਦੀ ਆਮਦ ਨੂੰ ਵੇਖਦਿਆਂ ਜਿੱਥੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਵੀ ਥਾਂ-ਥਾਂ ਗੁਰੂ ਕੇ ਲੰਗਰ ਲਾਉਣ ਦੀਆਂ ਤਿਆਰੀਆਂ ਤਕਰੀਬਨ ਮੁਕੰਮਲ ਕਰ ਲਈਆਂ ਗਈਆਂ ਹਨ। ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਮੈਨੇਜ਼ਰ ਧਰਮਿੰਦਰ ਸਿੰਘ ਮਾਣੋਚਾਲ੍ਹ ਨੇ ਆਖਿਆ ਕਿ ਪੰਜ ਅਕਤੂਬਰ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਣਗੇ ਅਤੇ ਛੇ ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਦੋਂ ਕਿ 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸੇ ਤਰ੍ਹਾਂ 8 ਅਕਤੂਬਰ ਨੂੰ ਵੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪਿਛਲੀ ਖ਼ਬਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਨੇ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਸਾਥੀਆਂ ਸਮੇਤ ਖੁਸ਼ੀ ਮਨਾਈ ਅਗਲੀ ਖ਼ਬਰ ਰੌਸ਼ਨ ਲਾਲ ਚੌਧਰੀ ਆੜ੍ਹਤੀਆ ਐਸੋਸੀਏਸ਼ਨ ਦੇ ਹਰੀਕੇ ਪੱਤਣ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।