06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਾਲੀ ਸਾੜਨ ਨਾਲ ਸਿਹਤ ਤੇ ਵਾਤਾਵਰਨ ’ਤੇ ਮਾੜੇ ਪ੍ਰਭਾਵ - ਡਾ. ਭੁਪਿੰਦਰ ਸਿੰਘ

ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਸੂਚਨਾ, ਸਿੱਖਿਆ ਤੇ ਪ੍ਰਸਾਰ ਤਹਿਤ ਸਿਵਲ ਹਸਪਤਾਲ ਪੱਟੀ ਵਿਖੇ ਆਸ਼ਾ ਵਰਕਰਾਂ ਅਤੇ ਸਿਹਤ ਕਰਮੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਯੋਗ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 06-10-2026
ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਸੂਚਨਾ, ਸਿੱਖਿਆ ਤੇ ਪ੍ਰਸਾਰ ਤਹਿਤ ਸਿਵਲ ਹਸਪਤਾਲ ਪੱਟੀ ਵਿਖੇ ਆਸ਼ਾ ਵਰਕਰਾਂ ਅਤੇ ਸਿਹਤ ਕਰਮੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਯੋਗ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੀਸ਼ ਗੁਪਤਾ, ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ, ਫਾਰਮੇਸੀ ਅਫ਼ਸਰ ਰਾਜਵਿੰਦਰ ਸਿੰਘ ਅਤੇ ਏ.ਡੀ.ਓ. ਡਾ. ਪਰਮਿੰਦਰ ਕੌਰ ਮੌਜੂਦ ਸਨ। ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਸਾੜਨਾ ਸਿਰਫ਼ ਖੇਤੀਬਾੜੀ ਨਾਲ ਸੰਬੰਧਿਤ ਮਸਲਾ ਨਹੀਂ, ਸਗੋਂ ਇਸ ਨਾਲ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੇ ਨਾਲ ਮਨੁੱਖੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਇਸ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣਾ ਵੀ ਜ਼ਰੂਰੀ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੀਸ਼ ਗੁਪਤਾ ਨੇ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਸਾਹ ਪ੍ਰਣਾਲੀ ਅਤੇ ਅੱਖਾਂ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਆਸ਼ਾ ਵਰਕਰਾਂ ਅਤੇ ਸਿਹਤ ਕਰਮੀਆਂ ਨੂੰ ਪਿੰਡਾਂ ਵਿਚ ਲੋਕਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਸਿਹਤ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਏ.ਡੀ.ਓ. ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਜੈਵਿਕ ਪਦਾਰਥ, ਲਾਭਦਾਇਕ ਜੀਵਾਣੂਆਂ ਅਤੇ ਪੋਸ਼ਕ ਤੱਤਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਆਦਿ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਹਵਾ, ਸਿਹਤਮੰਦ ਪਰਿਵਾਰ ਅਤੇ ਉਪਜਾਊ ਮਿੱਟੀ ਲਈ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣਾ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਖੇਤੀ ਉਪ ਨਿਰੀਖਕ ਨਿਸ਼ਾਨ ਸਿੰਘ, ਗੁਰਦੇਵ ਸਿੰਘ ਸਰਹਾਲੀ ਖੇਤੀ ਸਹਾਇਕ ਪ੍ਰਬੰਧਕ, ਫਤਿਹ ਸਿੰਘ, ਬਲਜੀਤ ਕੌਰ, ਐਲ.ਐਚ.ਵੀ. ਪ੍ਰਦੀਪ ਕੌਰ, ਏ.ਐਨ.ਐਮ. ਮਨਦੀਪ ਕੌਰ, ਆਸ਼ਾ ਵਰਕਰ ਸੁਨੀਤਾ, ਪਰਮਜੀਤ ਕੌਰ, ਜੋਤੀ ਸ਼ਰਮਾ, ਗੁਰਜੀਤ ਕੌਰ, ਮੰਜੂ ਅਤੇ ਜਸਬੀਰ ਕੌਰ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕਲਪਨਾ ਚਾਵਲਾ ਪ੍ਰਗਤੀਸ਼ੀਲ ਸੁਸਾਇਟੀ ਵਲੋਂ ਹਾਕੀ ਸਟਾਰ ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਨੇਸ਼ਨ ਬਿਲਡਰਜ਼ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।