07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਬਣਨ ਨਾਲ ਤਰਨ ਤਾਰਨ ਹਲਕੇ ਦੇ ਸਿਆਸੀ ਸਮੀਕਰਨ ਬਦਲੇ

ਝਬਾਲ, 5 ਅਕਤੂਬਰ (ਸੁਖਦੇਵ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਪ੍ਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ। ਪ੍ਰਧਾਨਗੀ ਬਦਲਣ ਦੀ ਇਸ ਖ਼ਬਰ ਨੇ ਹਲਕੇ ਦੀ ਸਿਆਸਤ ਨੂੰ ਨਵਾਂ ਮੋੜ ਦੇ ਦਿੱਤਾ ਹੈ ਅਤੇ ਟਿਕਟ ਦੇ ਦਾਅਵੇਦਾਰਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ ।

ਅਜੀਤ ਡੈਸਕ 06-10-2026
ਝਬਾਲ, 5 ਅਕਤੂਬਰ (ਸੁਖਦੇਵ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਪ੍ਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ। ਪ੍ਰਧਾਨਗੀ ਬਦਲਣ ਦੀ ਇਸ ਖ਼ਬਰ ਨੇ ਹਲਕੇ ਦੀ ਸਿਆਸਤ ਨੂੰ ਨਵਾਂ ਮੋੜ ਦੇ ਦਿੱਤਾ ਹੈ ਅਤੇ ਟਿਕਟ ਦੇ ਦਾਅਵੇਦਾਰਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ । ਜ਼ਿਕਰਯੋਗ ਹੈ ਕਿ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਪਹਿਲਾਂ ਹੀ ਦੋ ਮਜ਼ਬੂਤ ਦਾਅਵੇਦਾਰ ਸਰਗਰਮ ਹਨ। ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਪਿਛਲੇ ਲੰਬੇ ਸਮੇਂ ਤੋਂ ਹਲਕੇ ਵਿਚ ਸਰਗਰਮ ਹਨ ਅਤੇ ਲਗਾਤਾਰ ਵਰਕਰ ਮਿਲਣੀਆਂ ਕਰ ਰਹੇ ਹਨ, ਜਦਕਿ ਜ਼ਿਲ੍ਹਾ ਇੰਚਾਰਜ ਰਾਜਬੀਰ ਸਿੰਘ ਭੁੱਲਰ ਵੀ ਜ਼ਿਲ੍ਹੇ ਭਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਤਰਨਤਾਰਨ ਹਲਕੇ ਤੋਂ ਆਪਣੀ ਦਾਅਵੇਦਾਰੀ ਜਤਾ ਰਹੇ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਨਵੀਂ ਪ੍ਰਧਾਨਗੀ ਤੋਂ ਬਾਅਦ ਟਿਕਟ ਵੰਡ ਦੇ ਮਾਪਦੰਡਾਂ ਵਿਚ ਬਦਲਾਅ ਆ ਸਕਦਾ ਹੈ। ਪਹਿਲਾਂ ਜਿੱਥੇ ਦੋਹਾਂ ਆਗੂਆਂ ਦੀ ਸਿੱਧੀ ਟੱਕਰ ਮੰਨੀ ਜਾ ਰਹੀ ਸੀ, ਉੱਥੇ ਹੁਣ ਪ੍ਰਗਟ ਸਿੰਘ ਦੀ ਅਗਵਾਈ ਵਿਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ। ਇਸ ਨਾਲ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਵੀ ਚਰਚਾ ਦਾ ਬਾਜ਼ਾਰ ਗਰਮ ਹੈ ਕਿ ਆਉਣ ਵਾਲੀ ਵਿਧਾਨ ਸਭਾ ਚੋਣ ਵਿਚ ਪਾਰਟੀ ਕਿਸ ਚਿਹਰੇ ’ਤੇ ਦਾਅ ਖੇਡੇਗੀ। ਫਿਲਹਾਲ ਟਿਕਟ ਦੇ ਦਾਅਵੇਦਾਰ ਆਪੋ-ਆਪਣੇ ਸਮਰਥਕਾਂ ਨਾਲ ਲਾਮਬੰਦ ਹਨ ਅਤੇ ਹਾਈਕਮਾਂਡ ਦੇ ਫੈਸਲੇ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਗਤਕਾ ਮੁਕਾਬਲੇ ਵਿਚ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਦਿਹਾਂਤ ’ਤੇ ਸੋਗ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।