06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੋਨ ਤਗਮਾ ਜੇਤੂ ਹਾਕੀ ਖਿਡਾਰਨ ਬਲਜੀਤ ਕੌਰ ਦਾ ਅਮਨਦੀਪ ਸਿੰਘ ਰੌਕੀ ਬੁਰਜ ਵਲੋਂ ਸਨਮਾਨ

ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)—ਪਿੰਡ ਕੱਕਾ ਕੰਡਿਆਲਾ ਦੀ ਰਹਿਣ ਵਾਲੀ ਬਲਜੀਤ ਕੌਰ ਜਿਸ ਨੇ ਏਸ਼ੀਅਨ ਖੇਡਾਂ ਵਿਚ ਹਾਕੀ ਵਿਚੋਂ ਗੋਲਡ ਮੈਡਲ ਜਿੱਤ ਕੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਸਮੇਤ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ, ਉਸ ਦੇ ਪਿੰਡ ਪੁੱਜਣ ’ਤੇ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਪੰਜਾਬ ਪ੍ਰਦੇਸ਼ ਮੀਤ ਪ੍ਰਧਾਨ ਅਮਨਦੀਪ ਸਿੰਘ ਸੰਧੂ ਰੋਕੀ ਬੁਰਜ ਨੇ ਆਪਣੇ ਸਾਥੀਆਂ ਸਮੇਤ ਹਾਕੀ ਖਿਡਾਰਨ ਬਲਜੀਤ ਕੌਰ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ ਅਤੇ ਇਹ ਸਭ ਉਸਦੀ ਸਖ਼ਤ ਮਿਹਨਤ ਦਾ ਨਤੀਜਾ ਹੈ।

ਅਜੀਤ ਡੈਸਕ 06-10-2026
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)—ਪਿੰਡ ਕੱਕਾ ਕੰਡਿਆਲਾ ਦੀ ਰਹਿਣ ਵਾਲੀ ਬਲਜੀਤ ਕੌਰ ਜਿਸ ਨੇ ਏਸ਼ੀਅਨ ਖੇਡਾਂ ਵਿਚ ਹਾਕੀ ਵਿਚੋਂ ਗੋਲਡ ਮੈਡਲ ਜਿੱਤ ਕੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਸਮੇਤ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ, ਉਸ ਦੇ ਪਿੰਡ ਪੁੱਜਣ ’ਤੇ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਪੰਜਾਬ ਪ੍ਰਦੇਸ਼ ਮੀਤ ਪ੍ਰਧਾਨ ਅਮਨਦੀਪ ਸਿੰਘ ਸੰਧੂ ਰੋਕੀ ਬੁਰਜ ਨੇ ਆਪਣੇ ਸਾਥੀਆਂ ਸਮੇਤ ਹਾਕੀ ਖਿਡਾਰਨ ਬਲਜੀਤ ਕੌਰ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ ਅਤੇ ਇਹ ਸਭ ਉਸਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਲਜੀਤ ਕੌਰ ਦਾ ਮਾਣ ਹੈ, ਜਿਸ ਨੇ ਪੰਜਾਬ ਅਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਗੁਲਜ਼ਾਰ ਸਿੰਘ ਜਹਾਂਗੀਰ, ਸੁਰਜੀਤ ਸਿੰਘ ਮਾਹਲ, ਪਵਨ ਕੁਮਾਰ ਦੇਵਗਨ, ਬੀਬੀ ਸਰਬਜੀਤ ਕੌਰ ਬਾਠ, ਬੀਬੀ ਅਮਨਦੀਪ ਕੌਰ ਅਗਜੈਕਟਿਵ ਮੈਂਬਰ ਮਹਿਲਾ ਮੋਰਚਾ ਪੰਜਾਬ, ਜੋਬਨਜੀਤ ਸਿੰਘ ਬਾਠ, ਜਸਵਿੰਦਰ ਸਿੰਘ ਮਲੀਆਂ, ਸਵਰਾਜ ਸਿੰਘ ਰਾਜੂ, ਬਲਕਾਰ ਸਿੰਘ, ਕੁਲਦੀਪ ਸਿੰਘ ਢਿੱਲੋਂ, ਹਰਬੰਸ ਸਿੰਘ, ਲਖਬੀਰ ਸਿੰਘ, ਨਵਦੀਪ ਸਿੰਘ, ਪਵਨਦੀਪ ਸਿੰਘ, ਤੇਜਿੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਹਰਪ੍ਰੀਤ ਸਿੰਘ ਫੌਜੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲਾ ਗ੍ਰਿਫ਼ਤਾਰ ਅਗਲੀ ਖ਼ਬਰ ਸਾਬਕਾ ਚੇਅਰਮੈਨ ਬਿੱਟੂ ਤਖ਼ਤੂਚੱਕ ਵਲੋਂ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਹਾਈਕਮਾਨ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।