ਗੋਇੰਦਵਾਲ ਜੇਲ੍ਹ ’ਚੋਂ ਤਿੰਨ ਮੋਬਾਈਲ ਫੋਨ ਬਰਾਮਦ
ਗੋਇੰਦਵਾਲ ਸਾਹਿਬ, 5 ਅਕਤੂਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 30 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 7 ਦੀ ਬੈਰਕ ਨੰਬਰ 5 ਵਿਚ ਬੰਦ ਹਵਾਲਾਤੀ ਚਰਨਜੀਤ ਸਿੰਘ ਉਰਫ ਮਨਕੀਰਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਨਵਾਂ ਕੋਟ ਜੰਡਿਆਲਾ ਪਾਸੋਂ 1 ਟੱਚ ਮੋਬਾਈਲ ਫੋਨ ਅਤੇ 2 ਕੀਪੈਡ ਫੋਨ ਬਰਾਮਦ ਕੀਤੇ ਗਏ ਹਨ।
ਅਜੀਤ ਡੈਸਕ
06-10-2026