06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਮਕਰਨ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਚਾਲੂ ਕਰਵਾਈ

ਖੇਮਕਰਨ, 5 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਅੰਦਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੂਬੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਚਾਲੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 06-10-2026
ਖੇਮਕਰਨ, 5 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਅੰਦਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੂਬੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਚਾਲੂ ਕਰ ਦਿੱਤੀ ਗਈ ਹੈ। ਇਸ ਕਰਕੇ ਕਿਸਾਨਾਂ ਨੂੰ ਬੇਨਤੀ ਹੈ ਕਿ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਜ਼ਿਆਦਾ ਸਮਾਂ ਬੈਠਣਾ ਨਾ ਪਵੇ। ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ। ਇਸ ਦੇ ਨਾਲ ਕਿਸਾਨਾਂ ਨੂੰ ਸਰਕਾਰ ਵਲੋਂ ਅਦਾਇਗੀ ਨਾਲੋ ਨਾਲ ਸਿੱਧੀ ਖਾਤਿਆਂ ’ਚ ਕੀਤੀ ਜਾਵੇਗੀ। ਇਹ ਦਾਅਵਾ ਮੰਡੀ ਖੇਮਕਰਨ ’ਚ ਝੋਨੇ ਦੀ ਸਰਕਾਰੀ ਖ਼ਰੀਦ ਚਾਲੂ ਕਰਵਾਉਣ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਤੇ ਮਾਰਕੀਟ ਕਮੇਟੀ ਖੇਮਕਰਨ ਦੇ ਚੇਅਰਮੈਨ ਭਗਵੰਤ ਸਿੰਘ ਕੰਬੋਕੇ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਸਾਨਾਂ ਦੇ ਨਾਲ ਆੜ੍ਹਤੀਆਂ ਨੂੰ ਵੀ ਭਰੋਸਾ ਦਿੱਤਾ ਕਿ ਮੰਡੀਆਂ ਵਿਚ ਲਿਫ਼ਟਿੰਗ ਦੀ ਕੋਈ ਸਮੱਸਿਆ ਨਹੀਂ ਆਵੇਗੀ । ਮੰਡੀਆਂ ’ਚੋਂ ਸਰਕਾਰ ਵਲੋਂ ਖ਼ਰੀਦਿਆ ਝੋਨਾ ਤੁਰੰਤ ਚੁੱਕਿਆ ਜਾਵੇਗਾ । ਸ਼ੈਲਰ ਅਲਾਟਮੈਂਟ ਕਰ ਦਿੱਤੇ ਗਏ ਹਨ । ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਖੇਮਕਰਨ ਗੁਰਜੀਤ ਸਿੰਘ ਮੱਲ੍ਹੀ, ਮੰਡੀ ਸੁਪਰਵਾਈਜ਼ਰ ਰਾਜੇਸ਼ ਪੁਰੀ ਤੇ ਪ੍ਰਭਜੀਤ ਭੁੱਲਰ, ਆੜ੍ਹਤੀ ਹਰਭਜਨ ਸਿੰਘ ਸੰਧੂ, ਕੁਲਦੀਪ ਸਿੰਘ ਵਿਰਕ, ਕੁਲਬੀਰ ਸਿੰਘ ਮਨਾਵਾਂ, ਮੇਜਰ ਸਿੰਘ ਸਰਪੰਚ, ਰਛਪਾਲ ਸਿੰਘ ਭੁੱਲਰ, ਦਿਲਬਾਗ ਸਿੰਘ ਪੱਤੂ, ਰਮਨ ਧਵਨ, ਰਾਜੂ ਬਜਾਜ, ਸੁਰਿੰਦਰ ਬਜਾਜ, ਸਰਵਨ ਭੰਬਾ, ਹਰਮੀਤ ਸੰਧੂ, ਰਾਜਨ ਬਜਾਜ, ਵਰਿੰਦਰ ਕੱਕੜ, ਸੁਖਜਿੰਦਰ ਭੱਲਾ, ਸਾਹਿਬ ਸਿੰਘ ਚੱਕਵਾਲੀਆ, ਗੁਲਾਬ ਸਿੰਘ, ਸਾਗਰ ਕਪੂਰ, ਸਾਬਕਾ ਚੇਅਰਮੈਨ ਜਗਤਾਰ ਸਿੰਘ ਖੇੜਾ, ਅਮਨ ਉਪਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਭੰਬਰਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਅਗਲੀ ਖ਼ਬਰ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨਗੇ - ਰਮਨਜੀਤ ਸਿੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।