ਗਿੱਲ ਦੀ ਅਗਵਾਈ ਹੇਠ ਪਿੰਡ ਰਾਮਦੀਵਾਲੀ ਮੁਸਲਮਾਨਾਂ ਤੋਂ ਪਰਿਵਾਰ ਆਪ ’ਚ ਸ਼ਾਮਿਲ
ਮੱਤੇਵਾਲ, 6 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਆਮ ਆਦਮੀ ਪਾਰਟੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਰਾਮਦੀਵਾਲੀ ਮੁਸਲਮਾਨਾਂ ਤੋਂ ਵੱਖ-ਵੱਖ ਪਾਰਟੀ ਨਾਲ ਸਬੰਧਿਤ 10 ਪਰਿਵਾਰਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਅੱਜ ਪਿੰਡ ਵਿਚ ਬਲਵਿੰਦਰ ਸਿੰਘ ਪੋਪਲੀ ਦੇ ਗ੍ਰਹਿ ਵਿਖੇ ਹੋਏ ਇਕ ਸਮਾਗਮ ਦੌਰਾਨ ਗਿੱਲ ਵਲੋਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਪਿੰਡ ਰਾਮਦੀਵਾਲੀ ਮੁਸਲਮਾਨਾ ਵਿਚ ਹੋਏ ਇਕ ਪ੍ਰੋਗਰਾਮ ਦੌਰਾਨ ਆਪ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ। ਤਸਵੀਰਾ : ਗੁਰਪ੍ਰੀਤ ਸਿੰਘ ਮੱਤੇਵਾਲ
07-10-2026