07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਅਕਾਲ ਅਕੈਡਮੀ ਢੋਟੀਆਂ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਨੌਸ਼ਹਿਰਾ ਪੰਨੂੰਆ, 6 ਅਕਤੂਬਰ (ਦੀਪਕ ਮੈਣੀ)– ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੀ ਇਸ ਮਾਣਮੱਤੀ ਜਿੱਤ ਨਾਲ ਸਮੁੱਚੇ ਅਕੈਡਮੀ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ।

ਅਕਾਲ ਅਕੈਡਮੀ ਢੋਟੀਆਂ ਦੇ ਖੇਡਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀ। ਤਸਵੀਰ–ਮੈਣੀ 07-10-2026
ਨੌਸ਼ਹਿਰਾ ਪੰਨੂੰਆ, 6 ਅਕਤੂਬਰ (ਦੀਪਕ ਮੈਣੀ)– ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੀ ਇਸ ਮਾਣਮੱਤੀ ਜਿੱਤ ਨਾਲ ਸਮੁੱਚੇ ਅਕੈਡਮੀ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਵਿਦਿਆਰਥਣਾਂ ਨੇ ਪੂਰੇ ਜੋਸ਼, ਆਤਮ-ਵਿਸ਼ਵਾਸ, ਇਕਜੁੱਟਤਾ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਅਕੈਡਮੀ ਵਿਚ ਖੇਡਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ, ਅਗਵਾਈ ਦੇ ਗੁਣ ਅਤੇ ਖੇਡ ਭਾਵਨਾ ਦਾ ਵਿਕਾਸ ਹੋ ਸਕੇ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਜੇਤੂ ਟੀਮ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਅਕੈਡਮੀ ਲਈ ਮਾਣ ਦਾ ਪਲ ਹੈ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰੇਗੀ। ਅਕਾਲ ਅਕੈਡਮੀ ਢੋਟੀਆਂ ਵੱਲੋਂ ਸਮੁੱਚੀ ਜੇਤੂ ਟੀਮ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਅਗਲੀ ਖ਼ਬਰ ਪਿੰਡ ਪ੍ਰਿੰਗੜੀ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਲਖਵਿੰਦਰ ਸਿੰਘ ਪ੍ਰਿੰਗੜੀ ਪ੍ਰਧਾਨ ਤੇ ਬਿੱਲਾ ਸਿੰਘ ਸਕੱਤਰ ਚੁਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।