07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਗਰ ਕੀਰਤਨ ’ਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਬੈਂਡ ਦੇ ਜੌਹਰ ਦਿਖਾਏ

ਝਬਾਲ, 6 ਅਕਤੂਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਬੈਂਡ ਦੀ ਟੀਮ ਨੇ ਸ਼ਬਦਾਂ ਦੀ ਧੁੰਨ ’ਤੇ ਸ਼ਾਨਦਾਰ ਪੇਸ਼ਕਾਰੀ ਕੀਤੀ।

ਅਜੀਤ ਡੈਸਕ 07-10-2026
ਝਬਾਲ, 6 ਅਕਤੂਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਬੈਂਡ ਦੀ ਟੀਮ ਨੇ ਸ਼ਬਦਾਂ ਦੀ ਧੁੰਨ ’ਤੇ ਸ਼ਾਨਦਾਰ ਪੇਸ਼ਕਾਰੀ ਕੀਤੀ। ਸੰਗਤਾਂ ਵਲੋਂ ਵਿਦਿਆਰਥੀਆਂ ਦੀ ਸੁਚੱਜੀ ਵਰਦੀ ਅਤੇ ਅਨੁਸ਼ਾਸਨ ਦੀ ਖੂਬ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਨੇ ਦੱਸਿਆ ਕਿ ਅਜਿਹੇ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਨਾਲ ਵਿਦਿਆਰਥੀਆਂ ਦਾ ਆਪਣੇ ਧਰਮ ਅਤੇ ਵਿਰਸੇ ਨਾਲ ਮੋਹ ਬਣਦਾ ਹੈ। ਇਸ ਮੌਕੇ ਡੀ.ਪੀ.ਈ. ਗੁਰਮੀਤ ਸਿੰਘ ਬੰਟੀ, ਜਗਮੀਤ ਸਿੰਘ, ਮੈਡਮ ਦਵਿੰਦਰਪਾਲ ਕੌਰ, ਅਕਵਿੰਦਰ ਕੌਰ, ਡੀ.ਪੀ.ਈ. ਅਮਨਪ੍ਰੀਤ ਕੌਰ ਸਮੇਤ ਸਕੂਲੀ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਖੇਡਾਂ ਦੇ ਹੋਏ ਦਿਲਚਸਪ ਮੁਕਾਬਲੇ ਅਗਲੀ ਖ਼ਬਰ ਗੁਰਦੁਆਰਾ ਸੰਤ ਨਿਵਾਸ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।