07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੋਨ ਤਗਮਾ ਜੇਤੂ ਬਲਜੀਤ ਕੌਰ ਦਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਸਨਮਾਨ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)—ਪਿੰਡ ਕੱਕਾ ਕੰਡਿਆਲਾ ਦੀ ਰਹਿਣ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਜਿਸ ਵਲੋਂ ਹਾਲ ਹੀ ਵਿਚ ਏਸ਼ੀਅਨ ਚੈਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਿਆ ਗਿਆ ਹੈ, ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਗ੍ਰਹਿ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਬਾਪੂ ਤਰਸੇਮ ਸਿੰਘ ਵਲੋਂ ਸਾਥੀਆ ਸਮੇਤ ਪਹੁੰਚ ਕੇ ਬਲਜੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨਾਲ ਇਕਬਾਲ ਸਿੰਘ ਸੰਧੂ, ਗੁਰਦੇਵ ਸਿੰਘ ਸੰਧੂ, ਹਰਪ੍ਰੀਤ ਸਿੰਘ ਭੁੱਲਰ ਵੀ ਸ਼ਾਮਿਲ ਸਨ।

ਅਜੀਤ ਡੈਸਕ 07-10-2026
ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)—ਪਿੰਡ ਕੱਕਾ ਕੰਡਿਆਲਾ ਦੀ ਰਹਿਣ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਜਿਸ ਵਲੋਂ ਹਾਲ ਹੀ ਵਿਚ ਏਸ਼ੀਅਨ ਚੈਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਿਆ ਗਿਆ ਹੈ, ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਗ੍ਰਹਿ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਬਾਪੂ ਤਰਸੇਮ ਸਿੰਘ ਵਲੋਂ ਸਾਥੀਆ ਸਮੇਤ ਪਹੁੰਚ ਕੇ ਬਲਜੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨਾਲ ਇਕਬਾਲ ਸਿੰਘ ਸੰਧੂ, ਗੁਰਦੇਵ ਸਿੰਘ ਸੰਧੂ, ਹਰਪ੍ਰੀਤ ਸਿੰਘ ਭੁੱਲਰ ਵੀ ਸ਼ਾਮਿਲ ਸਨ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਬਲਜੀਤ ਕੌਰ ਨੇ ਹਾਕੀ ਵਿਚ ਸੋਨ ਤਗਮਾ ਜਿੱਤ ਕੇ ਆਪਣੇ ਪਿੰਡ, ਮਾਪਿਆਂ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਧੀ ਬਲਜੀਤ ਕੌਰ ਦੀ ਇਸ ਕਾਮਯਾਬੀ ਉਪਰ ਮਾਣ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਬਲਜੀਤ ਕੌਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਹੋਰ ਲੜਕੀਆਂ ਵੀ ਖੇਡਾਂ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨ। ਇਸ ਮੌਕੇ ਉਨ੍ਹਾਂ ਵਲੋਂ ਕੁਝ ਰਾਸ਼ੀ ਵੀ ਬਲਜੀਤ ਕੌਰ ਨੂੰ ਭੇਂਟ ਕੀਤੀ ਗਈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪੰਜਾਬ ਵਿਚ ਸਰਕਾਰ ਬਨਣ ’ਤੇ ਪਿੰਡ ਕੱਕਾ ਕੰਡਿਆਲਾ ਵਿਚ ਬਹੁਤ ਹੀ ਸੁੰਦਰ ਮਾਡਲ ਦੇ ਖੇਡ ਸਟੇਡੀਅਮ ਬਣਾਇਆ ਜਾਵੇਗਾ ਤਾਂ ਜੋ ਇਲਾਕੇ ਦੇ ਖਿਡਾਰੀਆਂ ਨੂੰ ਖੇਡਣ ਲਈ ਦੂਰ ਜਾਣਾ ਨਾ ਪਵੇ ਅਤੇ ਉਹ ਖੇਡਾਂ ਵਿਚ ਹਿੱਸਾ ਲੈ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਬਲਜੀਤ ਕੌਰ ਨੇ ਬਾਪੂ ਤਰਸੇਮ ਸਿੰਘ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਗੇ ਤੋਂ ਵੀ ਇਸੇ ਤਰ੍ਹਾਂ ਹਾਕੀ ਵਿਚ ਚੰਗਾ ਪ੍ਰਦਰਸ਼ਨ ਕਰਦੀ ਰਹੇਗੀ।
ਪਿਛਲੀ ਖ਼ਬਰ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਦੇ ਵਿਰੋਧ ਵਿਚ ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਵਲੋਂ ਪੁਲਿਸ ਅਤੇ ਸਰਕਾਰ ਵਿਰੁੱਧ ਕੀਤੀ... ਅਗਲੀ ਖ਼ਬਰ ਬਰਖ਼ਾਸਤ ਏ. ਆਈ. ਜੀ. ਹੁੰਦਲ ਨੂੰ ਹੋਰ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।