09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਜੀ ਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਮਨਾਇਆ

ਝਬਾਲ, 8 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਗੁਰਦੁਆਰਾ ਸੰਤ ਨਿਵਾਸ ਵਿਖੇ ਤਿੰਨ ਰੋਜ਼ਾ ਸਲਾਨਾ ਜੋੜ ਮੇਲਾ ਮਨਾਇਆ ਗਿਆ। ਗੁਰਦੁਆਰਾ ਸੰਤ ਨਿਵਾਸ ਵਿਖੇ ਸ੍ਰੀ਼ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਤਿੰਨ ਰੋਜ਼ਾ ਸਜਾਏ ਗਏ ਧਾਰਮਿਕ ਦੀਵਾਨ ਵਿਚ ਕੌਮ ਦੇ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦੇ ਮੈਡਲ ਜੇਤੂ ਵਿਦਿਆਰਥੀਆਂ ਨਾਲ ਬਾਬਾ ਇੰਦਰਜੀਤ ਸਿੰਘ ਖੱਖ। ਤਸਵੀਰ–ਕੁਲਾਰ 09-10-2026
ਝਬਾਲ, 8 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਗੁਰਦੁਆਰਾ ਸੰਤ ਨਿਵਾਸ ਵਿਖੇ ਤਿੰਨ ਰੋਜ਼ਾ ਸਲਾਨਾ ਜੋੜ ਮੇਲਾ ਮਨਾਇਆ ਗਿਆ। ਗੁਰਦੁਆਰਾ ਸੰਤ ਨਿਵਾਸ ਵਿਖੇ ਸ੍ਰੀ਼ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਤਿੰਨ ਰੋਜ਼ਾ ਸਜਾਏ ਗਏ ਧਾਰਮਿਕ ਦੀਵਾਨ ਵਿਚ ਕੌਮ ਦੇ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਬਾਬਾ ਸੰਤੋਖ ਸਿੰਘ, ਬਾਬਾ ਭੋਲਾ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦਿਆਂ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਟੇਜ ਦੀ ਸੇਵਾ ਹਰਜੀਤ ਸਿੰਘ ਮੀਆਂਪੁਰ ਨੇ ਨਿਭਾਈ। ਇਸ ਮੌਕੇ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਚੇਅ. ਲਖਬੀਰ ਸਿੰਘ ਬੁਰਜ਼, ਬਾਬਾ ਸੁਖਦੇਵ ਸਿੰਘ ਮੱਲਾ ਲਾਲੂ, ਬਾਬਾ ਗੁਰਮੀਤ ਸਿੰਘ ਖੋਸਾ, ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ, ਕਾਲਜ਼ ਕਮੇਟੀ ਮੈਂਬਰ ਜਗੀਰ ਸਿੰਘ, ਕਾਲਜ਼ ਕਮੇਟੀ ਮੈਂਬਰ ਕਸ਼ਮੀਰ ਸਿੰਘ, ਸੁਪਰਡੈਂਟ ਤੇਜਿੰਦਰਜੀਤ ਸਿੰਘ, ਸੈਕਟਰੀ ਜਰਨੈਲ ਸਿੰਘ ਮਹੇੜੂ, ਦਵਿੰਦਰ ਸਿੰਘ, ਸਰਪੰਚ ਜਸਪਾਲ ਸਿੰਘ, ਸਰਪੰਚ ਮੋਤਾ ਸਿੰਘ, ਸਰਪੰਚ ਕੁਲਵੰਤ ਸਿੰਘ, ਬਾਬਾ ਜੱਜ ਕਸੇਲ, ਬੀਰ ਸਿੰਘ ਕਲਸੀਆ, ਜੋਗਿੰਦਰ ਸਿੰਘ ਕਲਸ, ਨੰਬਰਦਾਰ ਬਲਦੇਵ ਸਿੰਘ, ਬਾਹਲ ਸਿੰਘ ਗੱਗੋਬੂਹਾ, ਡਾ. ਨਰਿੰਦਰ ਸਿੰਘ, ਭਾਈ ਕਸ਼ਮੀਰ ਸਿੰਘ ਲੱਖਾ ਸਿੰਘ ਬਘਿਆੜੀ, ਨੰਬਰਦਾਰ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਬੀ.ਐਸ. ਕਾਲਜ ਆਫ਼ ਫਾਰਮੇਸੀ ਪੱਟੀ ਵਿਖੇ ‘ਸਵੀਪ’ ਤਹਿਤ ਵੋਟਰ ਜਾਗਰੂਕਤਾ ਸਹੁੰ ਚੁੱਕ ਸਮਾਰੋਹ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀਆਂ ਨੇ ਮਾਰੀਆਂ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।