09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਰਾਲੀ ਸਾੜਨ ਦੀ ਬਜਾਇ ਵਿਗਿਆਨਕ ਤਰੀਕੇ ਨਾਲ ਪ੍ਰਬੰਧ ਕਰਨ ਕਿਸਾਨ - ਡਾ. ਭੁਪਿੰਦਰ ਸਿੰਘ ਏ.ਓ.

ਪੱਟੀ, 8 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੱਟੀ ਵਲੋਂ ਹੌਟ ਸਪੌਟ ਪਿੰਡ ਸ਼ਹੀਦ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਪਿੰਡ ਸ਼ਹੀਦ ਵਿਚ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਡਾ. ਭੁਪਿੰਦਰ ਸਿੰਘ ਅਤੇ ਹੋਰ ਮਾਹਰ। ਤਸਵੀਰ: ਕਾਲੇਕੇ 09-10-2026
ਪੱਟੀ, 8 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੱਟੀ ਵਲੋਂ ਹੌਟ ਸਪੌਟ ਪਿੰਡ ਸ਼ਹੀਦ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਮਿੱਟੀ ਸਿਹਤ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਕੈਂਪ ਨੂੰ ਸੰਬੋਧਨ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿਚ ਹੀ ਸੰਭਾਲਣ ਨਾਲ ਮਿੱਟੀ ਵਿਚ ਨਮੀ ਬਰਕਰਾਰ ਰਹਿੰਦੀ ਹੈ, ਨਦੀਨਾਂ ਦਾ ਵਾਧਾ ਘਟਦਾ ਹੈ, ਸੂਖਮ ਜੀਵਾਂ ਦੀ ਕਿਰਿਆਸ਼ੀਲਤਾ ਵਧਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਇਸ ਦਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਨ ਲਈ ਗੰਭੀਰ ਨੁਕਸਾਨਦਾਇਕ ਹੈ। ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਮੁਖੀ ਡਾ. ਪਰਮਿੰਦਰ ਕੌਰ ਨੇ ਬੀਜ ਸੋਧ ਦੀ ਮਹੱਤਤਾ ਅਤੇ ਫ਼ਸਲਾਂ ਨੂੰ ਸੰਭਾਵਿਤ ਬਿਮਾਰੀਆਂ ਤੇ ਕੀੜੇ-ਮਕੌੜਿਆਂ ਤੋਂ ਬਚਾਉਣ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਏ.ਡੀ.ਓ. ਮਿੱਟੀ ਪਰਖ ਡਾ. ਹਰਮਦੀਪ ਕੌਰ ਨੇ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਅਤੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਵਿਭਾਗ ਕੋਲ ਉਪਲਬਧ ਸਬਸਿਡੀ ਤੇ ਜਿਪਸਮ ਤੋਂ ਜਾਣੂ ਕਰਵਾਇਆ। ਸਰਕਲ ਇੰਚਾਰਜ ਏ.ਈ.ਓ. ਹਰਕੀਰਤ ਸਿੰਘ ਨੇ ਕਿਸਾਨ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਨੂੰ ਘਰੇਲੂ ਬਗੀਚੀ ਲਈ ਵੱਖ-ਵੱਖ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਖੇਤੀਬਾੜੀ ਸੰਬੰਧੀ ਲਿਟਰੇਚਰ ਵੀ ਵੰਡਿਆ ਗਿਆ। ਮਾਹਿਰਾਂ ਨੇ ਜਾਣਕਾਰੀ ਦਿੱਤੀ ਕਿ ਕਣਕ ਦੀ ਸੁਚੱਜੀ ਕਾਸ਼ਤ ਲਈ ਕਣਕ ਦੀ ਬਿਜਾਈ ਨਵੰਬਰ ਦੇ ਪਹਿਲੇ ਪੰਦਰ੍ਹਵਾੜੇ ਅਤੇ ਗੋਭੀ ਸਰੋਂ ਦੀ ਕਾਸ਼ਤ ਲਈ 30 ਅਕਤੂਬਰ ਤੱਕ ਢੁਕਵਾਂ ਸਮਾਂ ਹੈ। ਕੈਂਪ ਨੂੰ ਸਫ਼ਲ ਬਣਾਉਣ ਵਿਚ ਸਰਪੰਚ ਮਨਦੀਪ, ਹਰਜਿੰਦਰ ਸਿੰਘ ਮੱਲ੍ਹੀ, ਸਰਬਿੰਦਰ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ ਕਿਸਾਨ ਆਗੂ, ਬਾਜਾ ਸਿੰਘ ਖੇਤੀਬਾੜੀ ਉਪ ਨਿਰੀਖਕ, ਗੁਰਦੇਵ ਸਿੰਘ ਸਰਹਾਲੀ, ਗੁਰਦੇਵ ਸਿੰਘ ਮਾਨਕਪੁਰਾ ਖੇਤੀ ਸਹਾਇਕ ਪ੍ਰਬੰਧਕ, ਦਿਲਬਾਗ ਸਿੰਘ ਫੀਲਡ ਵਰਕਰ, ਫਤਿਹ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਯੁਵਕ ਮੇਲੇ ’ਚ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੀ ਸ਼ਾਨਦਾਰ ਝੰਡੀ ਅਗਲੀ ਖ਼ਬਰ ਗੁਰਦੁਆਰਾ ਚਰਨ ਕਮਲ ਸਾਹਿਬ ਹਰੀਕੇ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।