10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

35ਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਪਿੰਡ ਜਵੰਦਪੁਰ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਮੀਆਂਵਿੰਡ, 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ 35ਵਾਂ ਸਲਾਨਾ ਗੁਰਮਤਿ ਸਮਾਗਮ ਕਸਬਾ ਰਈਆ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਦੇ ਸ਼ਬਦ ਕੀਰਤਨ, ਕਵਿਤਾ ਅਤੇ ਸ਼ਬਦ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 10-10-2026
ਮੀਆਂਵਿੰਡ, 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ 35ਵਾਂ ਸਲਾਨਾ ਗੁਰਮਤਿ ਸਮਾਗਮ ਕਸਬਾ ਰਈਆ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਦੇ ਸ਼ਬਦ ਕੀਰਤਨ, ਕਵਿਤਾ ਅਤੇ ਸ਼ਬਦ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਧੀਆ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਗੁਰਮਤਿ ਮੁਕਾਬਲਿਆਂ ਵਿਚ ਪਿੰਡ ਜਵੰਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਵਲੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਜਵੰਦਪੁਰ ਦੇ ਪ੍ਰਿੰਸੀਪਲ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਮੁਕਾਬਲੇ ਬੱਚਿਆਂ ਨੂੰ ਆਪਣੇ ਪੁਰਾਤਨ ਸਿੱਖ ਇਤਿਹਾਸਕਾਰ ਨਾਲ ਜੋੜਦੇ ਹਨ। ਜਿਸ ਨਾਲ ਬੱਚਿਆਂ ਦਾ ਚੰਗੀ ਦਿਸ਼ਾ ਵੱਲ ਧਿਆਨ ਕੇਂਦਰਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਤਾ-ਪਿਤਾ ਨੂੰ ਹਮੇਸ਼ਾਂ ਹੀ ਆਪਣੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਜਥੇਦਾਰ ਮੇਘ ਸਿੰਘ ਨੇ ਭਲਾਈਪੁਰ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਅਗਲੀ ਖ਼ਬਰ ਮਿਲਕਿੰਗ ਮਸ਼ੀਨ ਅਤੇ ਆਧੁਨਿਕ ਕੈਟਲ ਸ਼ੈੱਡ ’ਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਮਿਲੇਗੀ ਭਾਰੀ ਸਬਸਿਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।